ਬਨੂੜ, 14 ਦਸੰਬਰ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਦੇ 13 ਵਾਰਡਾਂ ਦੀ 26 ਮਈ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਨਹੀਂ ਹੋਇਆ | ਇਸ ਦੀ ਪੁਸ਼ਟੀ ਕਰਦੇ ਹੋਏ ਰਿਟਾਰਨਿੰਗ ਅਫ਼ਸਰ ਕਮ ਐੱਸ.ਡੀ.ਐਮ. ਬਨੂੜ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਹਾਲੇ ਦੋ ਦਿਨ ਬਾਕੀ ਹਨ | ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੀ ਨਾਮਜ਼ਦਗੀਆਂ ਸਵੇਰੇ 11 ਤੋਂ ਦੁਪਹਿਰ 3 ਵਜੇ ਤਕ ਤਹਿਸੀਲ ਦਫ਼ਤਰ ਬਨੂੜ ਵਿਖੇ ਦਾਖਲ ਕਰਾਇਆ ਜਾ ਸਕਦੀਆਂ ਹਨ |