09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

'ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਸਫ਼ਲਤਾ ਦੇ ਝੰਡੇ ਗੱਡੇ

Ad Position 21
No active advertisement
ਅਜੀਤ ਡੈਸਕ 15-05-2026
ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਸਾਲਾਨਾ ਨਤੀਜਿਆਂ 'ਚ ਦ ਮਿਲੇਨੀਅਮ ਸਕੂਲ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਅਕਾਦਮਿਕ ਲਗਨ ਸਦਕਾ ਇਕ ਵਾਰ ਫਿਰ ਸੰਸਥਾ ਦਾ ਨਾਂ ਸੁਨਹਿਰੀ ਅੱਖਰਾਂ 'ਚ ਦਰਜ ਕਰਵਾਇਆ ਹੈ | ਸਕੂਲ ਦੇ ਨਤੀਜਿਆਂ 'ਚੋਂ ਸਿਆ ਸਿੰਘ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਦੂਜੇ ਸਥਾਨ 'ਤੇ ਯੋਗਾਂਸ਼ ਤੁਲਾਨੀ ਰਿਹਾ, ਜਿਸ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦਕਿ ਜਪਜੀ ਕੌਰ ਨੇ 96 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਪ੍ਰਬੰਧਕਾਂ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦੇ 15 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ | ਇਸ ਸਫਲਤਾ ਦੀ ਖ਼ੁਸ਼ੀ 'ਚ ਸਕੂਲ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਪੰਧੇਰ ਨੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਕਿਹਾ ਇਹ ਸ਼ਾਨਦਾਰ ਨਤੀਜਾ ਸਾਡੇ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੀ ਯੋਗ ਰਹਿਨੁਮਾਈ ਅਤੇ ਮਾਪਿਆਂ ਦੇ ਅਟੁੱਟ ਸਹਿਯੋਗ ਦਾ ਨਤੀਜਾ ਹੈ | ਅਸੀਂ ਆਪਣੇ ਹਰ ਇਕ ਵਿਦਿਆਰਥੀ ਦੀ ਉਪਲਬਧੀ 'ਤੇ ਮਾਣ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਹ ਬੱਚੇ ਭਵਿੱਖ 'ਚ ਵੀ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣ ਕੇ ਸਕੂਲ ਅਤੇ ਸ਼ਹਿਰ ਦਾ ਨਾਂ ਰੌਸ਼ਨ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਮਲਟੀਪਰਪਜ਼ ਸਕੂਲ ਸਾਲਾਨਾ ਨਤੀਜਿਆਂ 'ਚ ਕੀਤੀ ਸਫ਼ਲਤਾ ਹਾਸਿਲ ਅਗਲੀ ਖ਼ਬਰ ਸਰਕਾਰੀ ਮਹਿੰਦਰ ਗੰਜ ਸਕੁੂਲ ਦੀਆਂ ਧੀਆਂ ਨੇ ਗੱਡੇ ਸਫਲਤਾ ਦੇ ਝੰਡੇ
Ad Position 24