ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਸਿੱਧੂ ਦੇ ਪਿਤਾ ਬਾਪੂ ਗੁਰਨਾਮ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਦੇ ਲਈ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਨੀਲਪੁਰ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਹੋਈ | ਇਸ ਮੌਕੇ ਵੱਖ-ਵੱਖ ਰਾਜਨੀਤਿਕ ਆਗੂਆਂ, ਧਾਰਮਿਕ ਆਗੂਆਂ ਅਤੇ ਸਮਾਜਿਕ ਵਿਅਕਤੀਆਂ ਨੇ ਹਾਜ਼ਰੀ ਲਗਾ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਜਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਹੋਰਨਾਂ ਨੇ ਸ਼ਰਧਾਂਜਲੀਆਂ ਦਿੱਤੀਆਂ ਅਤੇ ਦੱਸਿਆ ਕਿ ਬਾਪੂ ਗੁਰਨਾਮ ਸਿੰਘ ਸਿੱਧੂ ਬਹੁਤ ਹੀ ਵਧੀਆ ਸ਼ਖ਼ਸੀਅਤ ਦੇ ਮਾਲਕ ਸਨ | ਜਿਨ੍ਹਾਂ ਵਲੋਂ ਆਪਣੇ ਬੱਚਿਆਂ ਨੂੰ ਦਿੱਤੇ ਗਏ ਚੰਗੇ ਸੰਸਕਾਰਾਂ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਜੋ ਕਿ ਰਾਜਨੀਤਿਕ ਖੇਤਰ ਦੇ ਨਾਲ ਨਾਲ ਆਪਣੇ ਕਾਰੋਬਾਰ ਅਤੇ ਸਮਾਜ ਸੇਵਾ ਦੇ ਖੇਤਰ ਦੇ ਵਿਚ ਵਧੀਆ ਨਾਮ ਚਮਕਾ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਆਗੂ ਬਿਕਰਮ ਸਿੰਘ ਮਜੀਂਠੀਆਂ, ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ, ਅਕਾਲੀ ਆਗੂ ਐੱਨ.ਕੇ. ਸ਼ਰਮਾ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਧਾਇਕ ਲਖਬੀਰ ਸਿੰਘ ਰਾਏ, ਸ਼ਹਿਰੀ ਪ੍ਰਧਾਨ ਅਰਵਿੰਦਰਪਾਲ ਸਿੰਘ ਰਾਜੂ, ਬਲਤੇਜ ਸਿੰਘ ਖੋਖ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਅਮਰਿੰਦਰ ਸਿੰਘ ਬਜਾਜ, ਅਮਰਜੀਤ ਸਿੰਘ ਸ਼ੰਟੀ ਦੁਆ, ਹਰਪ੍ਰੀਤ ਸਿੰਘ ਦੂਆ, ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ, ਭਾਜਪਾ ਹਲਕਾ ਇੰਚਾਰਜ ਜਗਦੀਸ਼ ਜੱਗਾ, ਭਾਜਪਾ ਆਗੂ ਚਰਨਜੀਤ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ, ਭਾਜਪਾ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਫ਼ਤਹਿਗੜ ਸਾਹਿਬ, ਅਮਿਤ ਰਾਠੀ ਜਿਲ੍ਹਾ ਪ੍ਰਧਾਨ ਪਟਿਆਲਾ ਸਾਹਿਰੀ, ਸਿਮਰਨਜੀਤ ਸਿੰਘ ਬਿੱਲਾ, ਐਡਵੋਕੇਟ ਲਵਿਸ਼ ਮਿੱਤਲ, ਗਗਨਦੀਪ ਸਿੰਘ ਜੋਲੀ ਜਲਾਲਪੁਰ, ਗੁਰਦੀਪ ਸਿੰਘ ਉਂਟਸਰ, ਆੜ੍ਹਤੀ ਹਰਦੀਪ ਸਿੰਘ ਲਾਡਾ, ਤਜਿੰਦਰਪਾਲ ਸਿੰਘ ਸੰਧੂ, ਜਸਪਾਲ ਸਿੰਘ ਬਿੱਟੂ ਚੱਠਾ, ਗੁਰਬਾਜ ਸਿੰਘ ਪਿਲਖਣੀ, ਡੀ.ਐੱਸ.ਪੀ. ਮਨਜੀਤ ਸਿੰਘ, ਕਰਨੈਲ ਸਿੰਘ ਪੰਜੋਲੀ, ਕਿਰਨਦੀਪ ਕੌਰ ਪੰਜੌਲਾ, ਡਾ. ਸੁਰਿੰਦਰ ਕੁਮਾਰ, ਡਾ. ਸਰਬਜੀਤ ਸਿੰਘ ਚਮਾਰੂ, ਡਾ. ਸਨੀ ਸਿੰਗਲਾ, ਰਣਧੀਰ ਸਿੰਘ ਅੰਬਾਲਾ, ਜਸਵਿੰਦਰ ਸਿੰਘ ਜੱਸੀ, ਜਸਵੀਰ ਸਿੰਘ ਜੱਸੀ, ਰਣਧੀਰ ਸਿੰਘ ਤੇਜੇ, ਜਸਪਾਲ ਸਿੰਘ ਸ਼ੰਕਰਪੁਰ ਸਮੇਤ ਵੱਡੀ ਗਿਣਤੀ 'ਚ ਆਗੂ ਅੰਤਿਮ ਅਰਦਾਸ ਵਿਚ ਪੁੱਜੇ |