25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਮਾਨ ਸਰਕਾਰ ਵਚਨਬੱਧ-ਮੇਅਰ ਕੁੰਦਨ ਗੋਗੀਆ

Ad Position 21
No active advertisement
ਅਜੀਤ ਡੈਸਕ 16-05-2026
ਪਟਿਆਲਾ, 15 ਮਈ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵਲੋਂ ਦਫ਼ਤਰ ਵਿਖੇ ਸ਼ਹਿਰ ਦੀਆਂ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਮੇਅਰ ਗੋਗੀਆ ਨੇ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਵਾਇਆ ਜਾਵੇਗਾ | ਮੀਟਿੰਗ ਵਿਚ ਮਹਿਲਾ ਵਿੰਗ ਜ਼ੋਨ ਇੰਚਾਰਜ ਵੀਰਪਾਲ ਕੌਰ ਚਹਿਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਆਂਗਣਵਾੜੀ ਵਰਕਰਾਂ ਦੀ ਸ਼ਲਾਘਾ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਇਹ ਵਰਕਰ ਸਮਾਜ ਦੇ ਸਭ ਤੋਂ ਅਹਿਮ ਹਿੱਸੇ, ਬੱਚਿਆਂ ਅਤੇ ਔਰਤਾਂ ਦੀ ਸਿਹਤ ਤੇ ਸਿੱਖਿਆ ਲਈ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਉਨ੍ਹਾਂ ਕਿਹਾ ਸਾਡੀ ਸਰਕਾਰ ਅਤੇ ਨਗਰ ਨਿਗਮ ਦਾ ਮਕਸਦ ਹਰ ਉਸ ਵਿਅਕਤੀ ਦੀ ਮਦਦ ਕਰਨਾ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕ ਸੇਵਾ ਕਰ ਰਿਹਾ ਹੈ | ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ | ਮੇਅਰ ਨੇ ਕਿਹਾ ਕਿ ਮਹਿਲਾ ਸ਼ਕਤੀ ਸਮਾਜ ਦੀ ਨੀਂਹ ਹੈ ਅਤੇ ਜੇਕਰ ਉਹ ਆਪਣੇ ਕੰਮ ਵਾਲੀ ਥਾਂ 'ਤੇ ਸੁਰੱਖਿਅਤ ਅਤੇ ਸਹੂਲਤਾਂ ਨਾਲ ਲੈਸ ਹੋਣਗੀਆਂ ਤਾਂ ਹੀ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਹੋ ਸਕੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਵਰਕਰ ਨੂੰ ਆਪਣੀ ਡਿਊਟੀ ਨਿਭਾਉਣ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਆਂਗਣਵਾੜੀ ਪ੍ਰਧਾਨ ਅੰਗਰੇਜ਼ ਕੌਰ, ਅਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਆਸ਼ਾ ਰਾਣੀ, ਹਰਜੀਤ ਕੌਰ, ਸੋਨੂੰ ਬਾਲਾ ਅਤੇ ਮਨਪ੍ਰੀਤ ਕੌਰ ਸਮੇਤ ਹੋਰ ਵਰਕਰਾਂ ਨੇ ਮੇਅਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਮੇਅਰ ਕੁੰਦਨ ਗੋਗੀਆ ਦੇ ਹਾਂ-ਪੱਖੀ ਹੁੰਗਾਰੇ 'ਤੇ ਆਂਗਣਵਾੜੀ ਵਰਕਰਾਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਉਮੀਦ ਜਤਾਈ ਕਿ ਹੁਣ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਜਲਦੀ ਨਿਪਟਾਰਾ ਹੋਵੇਗਾ, ਜਿਸ ਨਾਲ ਉਹ ਆਪਣੀਆਂ ਸੇਵਾਵਾਂ ਹੋਰ ਵੀ ਵਧੀਆ ਤਰੀਕੇ ਨਾਲ ਦੇ ਸਕਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹੇ ਅੰਦਰ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ- ਡਾ. ਹਿਮ... ਅਗਲੀ ਖ਼ਬਰ ਕਰਾਉਣੀਆਂ ਡਿਊਟੀਆਂ ਤੇ ਕਰਨੀ ਬੇਕਦਰੀ... ਜਨਗਣਨਾ ਦਾ ਸਾਮਾਨ ਲੈਣ ਪੁੱਜੇ ਅਧਿਆਪਕ ਹੋਏ ਖੱਜਲ-ਖੁਆਰ
Ad Position 24