24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁਲਾਜ਼ਮ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ ਕੱਲ੍ਹ

Ad Position 21
No active advertisement
ਅਜੀਤ ਡੈਸਕ 16-05-2026
ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਘਾਉਣ ਲਈ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ 17 ਮਈ ਨੂੰ ਮੋਹਾਲੀ ਵਿਖੇ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਿਵਾਸ ਵੱਲ੍ਹ ਕੀਤੇ ਜਾ ਰਹੇ ਰੋਸ ਮਾਰਚ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ | ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਕਨਵੀਨਰ ਸਤਪਾਲ ਸਮਾਣਵੀ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ | ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿਚ 'ਪੁਰਾਣੀ ਪੈਨਸ਼ਨ ਬਹਾਲ ਕਰਨ 'ਚ ਕਾਹਲੀ ਨਾ ਦਿਖਾਉਣ' ਦੇ ਦਿੱਤੇ ਬਿਆਨ ਰਾਹੀਂ 4 ਸਾਲ ਪਹਿਲਾਂ ਆਪਣੀ ਹੀ ਸਰਕਾਰ ਦੇ ਕਾਗਜ਼ੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਨੰਗੇ ਚਿੱਟੇ ਰੂਪ ਵਿਚ ਮੁਨਕਰ ਹੋਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਵਾਨੀ ਦਿੱਤੀ ਗਈ | ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਦੇ ਦਫਤਰਾਂ-ਸਕੂਲਾਂ ਤੱਕ ਵਿਆਪਕ ਮੁਹਿੰਮ ਬਣਾ ਕੇ 17 ਮਈ ਦੀ ਸੂਬਾਈ ਰੈਲੀ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਲੋਂ ਮਾਰਚ ਲਈ ਵੱਡੀ ਲਾਮਬੰਦੀ ਮੁਹਿੰਮ ਜਾਰੀ ਹੈ¢
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਨਤਾ ਪ੍ਰੇਸ਼ਾਨ-ਗੋਗੀਆ, ਜੁਨੇਜਾ ਮੋਦੀ ਸਰਕਾਰ ਨੇ ਮਹਿੰਗਾਈ ਦੀਆ ਸਾਰੀਆਂ ਹੱਦਾਂ ਪ... ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਲੋਂ ਅੰਡਰ-ਗ੍ਰੈਜੂਏਟ ਅਤੇ ਹੋਰ ਕੋਰਸਾਂ ਵਿਚ ਦਾਖ਼ਲੇ ਦੀ ਮਿਤੀ 'ਚ ਵਾਧਾ
Ad Position 24