ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਅÏਲਖ)-ਪੰਜਾਬ ਸਰਕਾਰ ਵਲੋਂ ਭਰੀਆਂ ਜਾਣ ਵਾਲੀਆਂ ਗਰੁੱਪ 'ਸੀ' ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਮੈਟਿ੍ਕ ਪੱਧਰ 'ਤੇ ਪੰਜਾਬੀ ਵਿਸ਼ਾ ਪਾਸ ਹੋਣਾ ਲਾਜ਼ਮੀ ਕੀਤਾ ਗਿਆ ਹੈ¢ ਜਿਨ੍ਹਾਂ ਉਮੀਦਵਾਰਾਂ ਕੋਲ ਮੈਟਿ੍ਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਉਨ੍ਹਾਂ ਲਈ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 14 ਜੂਨ 2026 (ਐਤਵਾਰ) ਨੂੰ ਕਰਵਾਈ ਜਾਵੇਗੀ¢ ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਜਾਰੀ ਸੂਚਨਾ ਅਨੁਸਾਰ ਉਕਤ ਪ੍ਰੀਖਿਆ ਲਈ ਫਾਰਮ ਜਮਾਂ ਕਰਵਾਉਣ ਦੀ ਆਖ਼ਰੀ ਮਿਤੀ 4 ਜੂਨ 2026 ਨਿਰਧਾਰਿਤ ਕੀਤੀ ਗਈ ਹੈ¢ ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਲਈ ਜਾਵੇਗੀ¢ ਸੂਚਨਾ ਮੁਤਾਬਿਕ ਪ੍ਰੀਖਿਆ ਲਈ ਫ਼ੀਸ 3000 ਰੁਪਏ ਰੱਖੀ ਗਈ ਹੈ, ਜੋ ਨਕਦ ਜਮ੍ਹਾਂ ਕਰਵਾਉਣੀ ਹੋਵੇਗੀ¢ ਫਾਰਮ ਜਮ੍ਹਾਂ ਕਰਵਾਉਣ ਸਮੇਂ ਉਮੀਦਵਾਰਾਂ ਨੂੰ ਆਪਣੇ ਨਾਲ ਆਧਾਰ ਕਾਰਡ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਲਿਆਉਣੀਆਂ ਲਾਜ਼ਮੀ ਹੋਣਗੀਆਂ¢