ਬਨੂੜ, 15 ਮਈ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਚੋਣਾਂ ਦੇ 13 ਵਾਰਡਾਂ ਦੀ 26 ਮਈ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਪੇਪਰ ਦਾਖਲ ਕੀਤੇ ਗਏ | ਇਸ ਮੌਕੇ ਹਲਕਾ ਰਾਜਪਰਾ ਦੀ ਵਿਧਾਇਕਾ ਨੀਨਾ ਮਿੱਤਲ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਖਲੋਰ, ਮਾਸਟਰ ਗੁਰਜੀਤ ਸਿੰਘ ਕਰਾਲਾ, ਦਵਿੰਦਰ ਪੁਰੀ ਆਦਿ ਪਾਰਟੀ ਦੇ ਉਮੀਦਵਾਰ ਤੇ ਵਰਕਰ ਹਾਜਰ ਸਨ | ਬਨੂੜ ਨਗਰ ਪਾਲਿਕਾ ਚੋਣਾਂ ਦੇ ਰਿਟਾਨਿੰਗ ਅਫਸਰ ਕਮ ਐਸ.ਡੀ.ਐਮ. ਡਾ. ਅੰਕਿਤਾ ਕਾਂਸਲ ਨੇ ਦੱਸਿਆ ਕਿ ਅੱਜ 13 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆ ਹਨ ਅਤੇ ਇਹ ਉਮੀਦਵਾਰ ਆਮ ਆਦਮੀ ਪਾਰਟੀ ਨਾਲ ਸਬੰਧਿਤ ਹਨ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਖ਼ 16 ਮਈ ਹੈ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ |