21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਉਪ-ਕੁਲਪਤੀ ਵਲੋਂ ਭਰੋਸਾ ਦੇਣ ਉਪਰੰਤ ਪੰਜਾਬੀ 'ਵਰਸਿਟੀ ਵਿਖੇ ਮੁਲਾਜ਼ਮਾਂ ਵਲੋਂ ਧਰਨਾ ਮੁਲਤਵੀ

Ad Position 21
No active advertisement
ਅਜੀਤ ਡੈਸਕ 16-05-2026
ਪਟਿਆਲਾ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਵਲੋਂ ਦਿਹਾੜੀਦਾਰ ਤੋਂ ਵਰਕਚਾਰਜ ਕਰਨ ਦੀ ਮੰਗ ਕਾਰਨ ਸ਼ਾਂਤਮਈ ਧਰਨਾ ਲਗਾਇਆ ਜਾ ਰਿਹਾ ਸੀ | ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੀਤੇ ਕੱਲ੍ਹ ਉਪ ਕੁਲਪਤੀ ਨਾਲ ਮੀਟਿੰਗ ਉਪਰੰਤ ਸਫ਼ਾਈ ਸੇਵਕਾਂ ਨੂੰ ਵਰਕਚਾਰਜ ਕਰਨ ਲਈ ਕਮੇਟੀ ਗਠਿਤ ਕਰਨ ਦਾ ਭਰੋਸਾ ਦਿੱਤਾ ਗਿਆ ਸੀ | ਅੱਜ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਵਲੋਂ ਸਫ਼ਾਈ ਸੇਵਕਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਕਨਵੀਨਰ ਅਮਰਜੀਤ ਕੌਰ ਗਿੱਲ ਅਤੇ ਆਗੂ ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਸਫ਼ਾਈ ਸੇਵਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਮੇਟੀ ਬਣਨ ਉਪਰੰਤ ਸਾਰੇ ਕੱਚੇ ਕਾਮਿਆਂ ਨੂੰ ਵਰਕਚਾਰਜ ਹੋਣ ਦੀ ਆਸ ਜਾਗੀ ਹੈ | ਆਗੂਆਂ ਨੇ ਕਿਹਾ ਕਿ ਹਾਲ ਦੀ ਘੜੀ ਸ਼ਾਂਤਮਈ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਅੱਜ ਦੁਬਾਰਾ ਫੇਰ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਉਪ ਕੁਲਪਤੀ ਨਾਲ ਮੁਲਾਕਾਤ ਕੀਤੀ ਅਤੇ ਸਮੁੱਚੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ ਸਕੱਤਰ, ਕੁਲਦੀਪ ਸਿੰਘ, ਗੁਰਤੇਜ ਸਿੰਘ, ਜਤਿੰਦਰ ਸਿੰਘ ਕਾਲਾ, ਮਨਜੀਤ ਸਿੰਘ, ਰਾਜੇਸ਼ ਗੱਗੂ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਸ਼ਤਿਹਾਰਬਾਜ਼ੀ ਤੇ ਫ਼ਜ਼ੂਲ ਖ਼ਰਚ ਕਰਨ ਵਾਲੀ 'ਆਪ' ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰੀ-ਜੋਗੀ ਗਰੇਵਾਲ ਅਗਲੀ ਖ਼ਬਰ ਚੰਗੇ ਭਾਗਾਂ ਨਾਲ ਮਿਲਦੀ ਹੈ ਧਾਰਮਿਕ ਅਸਥਾਨ ਅੰਦਰ ਸੇਵਾ-ਨਿਰਮਲ ਸਿੰਘ ਭੱਟੀਆਂ
Ad Position 24