13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਾਨਵ ਸੇਵਾ ਉੱਤਮ ਸੇਵਾ ਨੇ ਸਰਕਾਰੀ ਸਕੂਲ ਵਿਖੇ ਲੋੜਵੰਦ ਬੱਚਿਆਂ ਨੂੰ ਵੰਡੇ ਸਕੂਲੀ ਬੈਗ

Ad Position 21
No active advertisement
ਅਜੀਤ ਡੈਸਕ 16-05-2026
ਨਾਭਾ, 15 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਮਾਨਵ ਸੇਵਾ ਉੱਤਮ ਸੇਵਾ ਸਟੇਟ ਐਵਾਰਡੀ ਸੰਸਥਾ ਵਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ, ਜਿਸ ਤਹਿਤ ਸੰਸਥਾ ਵਲੋਂ ਨੇੜਲੇ ਪਿੰਡ ਸੰਗਤਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਗਏ | ਸੰਸਥਾ ਦੇ ਮੁੱਖ ਸੇਵਾਦਾਰ ਵਿਕਾਸ ਮਿੱਤਲ ਨੇ ਕਿਹਾ ਕਿ ਲੋਕਾਂ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਇਹ ਸਕੂਲੀ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ | ਉਨਾਂ ਸਹਿਯੋਗੀ ਸੱਜਣਾਂ ਦਾ ਧੰਨਵਾਦ ਕਰਦੇ ਹੋਏ ਉਮੀਦ ਕੀਤੀ ਕਿ ਇਸ ਤਰਾਂ ਹੀ ਇਹ ਸੰਸਥਾ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਦੀ ਰਹੇਗੀ | ਉਨਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਨੂੰ ਕਿਸੇ ਪ੍ਰਕਾਰ ਦੀ ਕੋਈ ਜ਼ਰੂਰਤ ਹੁੰਦੀ ਹੈ ਤਾਂ ਉਹ ਕਿਸੇ ਸਮੇਂ ਵੀ ਸਾਡੀ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ | ਸਕੂਲ ਦੇ ਹੈੱਡਟੀਚਰ ਸੰਦੀਪ ਕੌਰ, ਪ੍ਰੀਤਮਾ ਰਾਣੀ, ਰੋਹਿਤ ਕੁਮਾਰ ਆਦਿ ਵਲੋਂ ਸੰਸਥਾ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਕੋਲ ਸਕੂਲੀ ਬੈਗ ਨਾ ਹੋਣ ਕਾਰਨ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਵੇਖਦੇ ਹੋਏ ਸੰਸਥਾ ਵਲੋਂ ਬੱਚਿਆਂ ਨੂੰ ਬੈਗ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਧਿਆਨ ਸਿੰਘ ਨੈਣਾਂ ਦਾ ਜਥੇਬੰਦੀ ਦੇ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਖੇੜੀ ਮੁਸਲਮਾਨੀਆ ਸਕੂਲ 'ਚ ਬਿਜਲੀ ਦੀ ਬੱਚਤ ਸੰਬੰਧੀ ਪ੍ਰੋਗਰਾਮ ਕਰਵਾਇਆ
Ad Position 24