13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਹਿਰ ਅੰਦਰ ਕੂੜੇ ਦੇ ਲੱਗੇ ਢੇਰ, ਸਫ਼ਾਈ ਸੇਵਕਾਂ ਦੀ ਹੜਤਾਲ 10ਵੇਂ ਦਿਨ 'ਚ ਦਾਖ਼ਲ

Ad Position 21
No active advertisement
ਅਜੀਤ ਡੈਸਕ 16-05-2026
ਬਨੂੜ, 15 ਦਸੰਬਰ (ਭੁਪਿੰਦਰ ਸਿੰਘ)-ਮਿਊਾਸਪਲ ਮੁਲਾਜਮ ਐਕਸ਼ਨ ਕਮੇਟੀ ਅਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੱਦੇ 'ਤੇ ਸਫ਼ਾਈ ਸੇਵਕਾਂ ਨੇ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਅੰਦਰ ਮੁਲਾਜ਼ਮਾਂ ਦੀ ਚਲ ਰਹੀ ਹੜਤਾਲ ਨਿਰੰਤਰ ਜਾਰੀ ਹੈ, ਜਿਸ ਤਹਿਤ ਨਗਰ ਕੌਂਸਲ ਬਨੂੜ ਦੇ ਦਫਤਰ ਵਿਚ ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਧਰਨਾਕਾਰੀਆਂ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ ਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਹੜਤਾਲ ਕਾਰਨ ਸ਼ਹਿਰ ਵਿਚ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਸੀਵਰੇਜ ਓਵਰ ਫਲੋਅ ਹੋ ਕੇ ਸ਼ਹਿਰ ਦੀ ਕਈ ਗਲੀਆਂ ਵਿਚ ਪਾਣੀ ਖੜ ਗਿਆ ਹੈ | ਜਿਸ ਤੋਂ ਗੰਦਗੀ ਫੈਲ ਰਹੀ ਹੈ ਅਤੇ ਬਦਬੂ ਮਾਰਨੀ ਸ਼ੁਰੂ ਹੋ ਗਈ ਹੈ | ਸ਼ਹਿਰ ਵਾਸੀ ਬਿਮਾਰੀਆਂ ਫੈਲਣ ਦਾ ਖਦਸ਼ਾ ਪ੍ਰਗਟਾਅ ਰਹੇ ਹਨ | ਦੱਸਣਯੋਗ ਹੈ ਕਿ ਕੌਂਸਲ ਮੁਲਾਜਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨ ਬਹਾਲ ਕਰਨ, ਠੇਕੇਦਾਰੀ ਪ੍ਰਥਾ ਬੰਦ ਕਰਨ ਆਦਿ ਮੰਗਾਂ ਲਈ 6 ਮਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਅਰੰਭੀ ਹੋਈ ਹੈ ਤੇ ਅੱਜ ਹੜਤਾਲ 10ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਇਸੇ ਦੌਰਾਨ ਸ਼ਹਿਰ ਦੀ ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ ਕੂੜੇ ਦੇ ਢੇਰ ਲੱਗ ਗਏ ਹਨ | ਇਨ੍ਹਾਂ ਢੇਰਾਂ ਉੱਤੇ ਮੱਛਰ ਤੇ ਮੱਖੀਆਂ ਬੈਠਣ ਕਾਰਨ ਸ਼ਹਿਰ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਤੇ ਕਈ ਵਾਰਡਾਂ ਦੀ ਸੀਵਰਜ ਸਿਸਟਮ ਬੰਦ ਹੋ ਕੇ ਮੇਨਹੋਲਾਂ ਰਾਹੀਂ ਸੀਵਰ ਦਾ ਗੰਦਾ ਪਾਣੀ ਗਲੀਆਂ ਵਿਚ ਆ ਗਿਆ ਹੈ | ਕੂੜੇ ਦੇ ਢੇਰਾਂ ਤੇ ਸੀਵਰ ਪਾਣੀ ਤੋਂ ਬਦਬੂ ਮਾਰ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਕਈ ਤਰ੍ਹਾਂ ਦੀ ਬਿਮਾਰੀਆਂ ਫੈਲਣ ਦਾ ਡਰ ਸਤਾਉਣ ਲੱਗਾ ਹੈ | ਇਸ ਧਰਨੇ ਵਿਚ ਪੁੱਜੇ ਸਫਾਈ ਸੇਵਕ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਿਵ ਕੁਮਾਰ, ਸਫਾਈ ਸੇਵਕ ਯੂਨੀਅਨ ਕੁਰਾਲੀ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਹੜਤਾਲ ਜਾਰੀ ਰੱਖਣਗੇ | ਇਸ ਮੌਕੇ ਕੌਂਸਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੋਹਿਤ ਕੁਮਾਰ, ਰਿੰਕੂ ਪ੍ਰਧਾਨ, ਮੁਕੇਸ਼ ਕੁਮਾਰ, ਰਾਜੇਸ਼ ਖੰਨਾ, ਦੀਪਕ ਕੁਮਾਰ, ਸ਼ੀਸ਼ਪਾਲ, ਵੀਰ ਚੰਦ ਗੀਗੀ, ਰਾਜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਲੀਬਾਰੀ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪਿੰਡ ਖੁੱਡਾ 'ਚ ਕਿ੍ਕਟ ਟੂਰਨਾਮੈਂਟ 'ਚ ਗੌਰਵ ਸੰਧੂ ਨੇ ਆਪਣੇ ਸਾਥੀਆਂ ਸਮੇਤ ਕੀਤੀ ਸ਼ਿਰਕਤ
Ad Position 24