25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਸਿਧਾਂਤਾਂ ਨਾਲ ਸੰਬੰਧਿਤ ਸੈਮੀਨਾਰ ਕਰਵਾਇਆ

Ad Position 21
No active advertisement
ਪੰਜਾਬੀ ਯੂਨੀਵਰਸਿਟੀ ਵਿਖੇ ਗੁਰਨਾਮ ਸਿੰਘ ਅਕੀਦਾ ਦਾ ਨਾਟਕ ਲੋਕ ਅਰਪਣ ਕਰਦੇ ਹੋਏ ਡਾ. ਰੰਜੂ ਬਾਲਾ, ਡਾ. ਭੀਮਇੰਦਰ ਸਿੰਘ, ਡਾ. ਰਜਿੰਦਰਪਾਲ ਸਿੰਘ ਬਰਾੜ ਅਤੇ ਹੋਰ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 18-05-2026
ਪਟਿਆਲਾ, 17 ਮਈ (ਕੁਲਵੀਰ ਸਿੰਘ ਧਾਲੀਵਾਲ)-ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵਲੋਂ ਵਰਲਡ ਪੰਜਾਬੀ ਸੈਂਟਰ ਦੇ ਸਹਿਯੋਗ ਨਾਲ ਪੰਜਾਬੀ ਯੂਨੀਵਰਸਿਟੀ ਵਿਖੇ ਸਥਿਤ ਵਰਲਡ ਪੰਜਾਬੀ ਸੈਂਟਰ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ , ਜੀਵਨ ਅਤੇ ਸਿਧਾਂਤਾਂ ਨਾਲ ਸੰਬੰਧਿਤ ਅਕਾਦਮਿਕ ਅਤੇ ਅਧਿਆਤਮਕ ਤੌਰ 'ਤੇ ਤੀਜਾ ਸੈਮੀਨਾਰ ਕਰਵਾਇਆ ਗਿਆ | ਮੰਚ ਦੇ ਮੁੱਖ ਕੋਆਰਡੀਨੇਟਰ ਗੁਰਨਾਮ ਸਿੰਘ ਅਕੀਦਾ ਦੀ ਅਗਵਾਈ ਵਿਚ ਹੋਏ ਸੈਮੀਨਾਰ ਦੌਰਾਨ ਯੂਨੀਵਰਸਿਟੀ ਆਫ ਦਿਲੀ ਦੀ ਵਿਦਵਾਨ ਪ੍ਰੋਫੈਸਰ ਡਾ. ਰੰਜੂ ਬਾਲਾ ਨੇ ਕਿਹਾ ਕਿ ਜਦੋਂ ਗੁਰੂ ਰਵਿਦਾਸ ਜੀ ਦਾ ਜਨਮ ਹੋਇਆ ਤਾਂ ਇਨਸਾਨ ਵਲੋਂ ਕੀਤਾ ਜਾ ਰਿਹਾ ਵਿਤਕਰਾ ਪ੍ਰਚੰਡ ਰੂਪ 'ਤੇ ਸੀ | ਉਸ ਵੇਲੇ ਦੱਬੇ ਕੁਚਲੇ ਲੋਕਾਂ ਦੇ ਪੱਖ ਵਿਚ ਗੁਰੂ ਰਵਿਦਾਸ ਵਲੋਂ ਉਠਾਈ ਆਵਾਜ਼ ਨੂੰ ਗੁਰੂ ਨਾਨਕ ਦੇਵ ਜੀ ਨੇ ਅੱਗੇ ਤੋਰਿਆ, ਗੁਰੂ ਅਰਜਨ ਦੇਵ ਜੀ ਨੇ ਗੁਰੂ ਰਵਿਦਾਸ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕਰਕੇ ਉਸ ਆਵਾਜ਼ ਨੂੰ ਮਾਨਤਾ ਦਿੱਤੀ ਅਤੇ ਗੁਰੂ ਗੋਬਿੰਦ ਸਿੰਘ ਜੀ ਨੇ ਉਸ ਲਹਿਰ ਨੂੰ ਸਿਰੇ ਲਾਉਣ ਲਈ ਆਪਣਾ ਪਰਿਵਾਰ ਤੱਕ ਵਾਰ ਦਿੱਤਾ | ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਉਸ ਲਹਿਰ ਨੂੰ ਕਾਨੂੰਨੀ ਰੂਪ ਦੇਣ ਲਈ ਸੰਵਿਧਾਨ ਦੀ ਸਿਰਜਣਾ ਕੀਤੀ | ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਭੀਮਇੰਦਰ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਸੰਕਟ ਨੂੰ ਦੂਰ ਕਰਨ ਲਈ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਨ੍ਹਾਂ ਦੀ ਵਿਚਾਰਧਾਰਾ ਹੀ ਸਾਰਥਿਕ ਹੈ ਜੋ ਪਰਪੱਕ ਰੂਪ ਨਾਲ ਦੁਨੀਆ ਨੂੰ ਰਾਹ ਦਿਖਾ ਸਕਦੀ ਹੈ | ਕੁੰਜੀਵਤ ਭਾਸ਼ਣ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਤੇ ਬਾਣੀ ਅਤੇ ਉਨ੍ਹਾਂ ਦੀਆਂ ਸਾਖੀਆਂ ਸ਼ੋਸ਼ਿਤ ਸਮਾਜ ਲਈ ਚਾਨਣ ਮੁਨਾਰਾ ਹਨ | ਇਸ ਵੇਲੇ ਮੰਚ ਦੇ ਮੁੱਖ ਸਰਪ੍ਰਸਤ ਮਿਲਕਫੈੱਡ ਪੰਜਾਬ ਦੇ ਸਾਬਕਾ ਜੀ.ਐਮ. ਬਲਵਿੰਦਰ ਸਿੰਘ ਜਾਤੀਵਾਲ ਨੇ ਪ੍ਰਧਾਨਗੀ ਭਾਸ਼ਣ ਦਿੱਤਾ | ਮੰਚ ਸੰਚਾਲਨ ਕਰਦਿਆਂ ਗੁਰਨਾਮ ਸਿੰਘ ਅਕੀਦਾ ਨੇ ਮੰਚ ਵਲੋਂ ਕਰਾਏ ਜਾਣ ਵਾਲੇ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ | ਇਸ ਸੈਮੀਨਾਰ ਦੇ ਕੋਆਰਡੀਨੇਟਰ ਪਰਮਿੰਦਰ ਸਿੰਘ ਰਾਏਪੁਰ ਨੇ ਧੰਨਵਾਦ ਕੀਤਾ ਤੇ ਡਾ. ਗੁਰਮੀਤ ਕੱਲਰਮਾਜਰੀ ਨੇ ਸਮਾਪਤੀ ਭਾਸ਼ਣ ਦਿੱਤਾ | ਇਸ ਮੌਕੇ ਗੁਰਨਾਮ ਸਿੰਘ ਅਕੀਦਾ ਵਲੋਂ ਗੁਰੂ ਰਵਿਦਾਸ ਜੀ ਬਾਰੇ ਲਿਖਿਆ ਨਾਟਕ 'ਨੀਚਿਹ ਊਚ ਕਰੇ ਮੇਰਾ ਗੋਬਿੰਦ' ਲੋਕ ਅਰਪਣ ਕੀਤਾ ਗਿਆ | ਇਸ ਮੌਕੇ ਡਾ. ਲੱਖਾ ਲਹਿਰੀ, ਫਤਿਹਜੰਗ ਸਿੰਘ, ਅਮਰ ਸਿੰਘ ਨਾਭਾ, ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵਲੋਂ ਅਕਸ਼ੇ ਕੁਮਾਰ ਖਨੌਰੀ, ਮੇਵਾ ਸਿੰਘ ਪੁਰਖਾਲੀ, ਕਹਾਣੀਕਾਰ ਸਰੂਪ ਸਿਆਲਵੀ, ਭਾਸ਼ੋ, ਡਾ. ਸੰਤੋਖ ਸੁੱਖੀ, ਪ੍ਰੀਤ ਕਾਂਸ਼ੀ, ਜਰਨੈਲ ਸਿੰਘ, ਬੰਤ ਸਿੰਘ ਝੰਡੀ ਆਦਿ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੋਦਾਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਅਜੀਤ' ਦੇ ਪਟਿਆਲਾ ਉਪ ਦਫ਼ਤਰ ਦਾ ਕੀਤਾ ਦੌਰਾ ਅਗਲੀ ਖ਼ਬਰ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਟੀਮ ਨੇ ਕੂੜੇ ਦੇ ਢੇਰ ਨੂੰ ਖ਼ੂਬਸੂਰਤ ਬਟਰਫਲਾਈ ਤੇ ਹਰਬਲ ਪਾਰਕ ਵਿਚ ਬਦਲਿਆ
Ad Position 24