25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਨੌਰ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਖ਼ਵਾਜਾ ਪੀਰ ਦੇ ਦਰ 'ਤੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ

Ad Position 21
No active advertisement
ਚੌਧਰੀ ਨਿਰਮਲ ਭੱਟੀਆਂ ਆਪਣੇ ਸਾਥੀਆਂ ਸਮੇਤ | ਅਜੀਤ ਤਸਵੀਰ <br/> 18-05-2026
ਸਨੌਰ, 17 ਮਈ (ਸੋਖਲ)-ਸਨੌਰ ਵਿਖੇ ਖ਼ਵਾਜਾ ਪੀਰ ਦੀ ਦਰਗਾਹ 'ਤੇ ਹਾਜ਼ਰੀ ਲਗਵਾਈ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਕਾਮਨਾ ਕੀਤੀ | ਇਸ ਮੌਕੇ ਨਿਰਮਲ ਸਿੰਘ ਭੱਟੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਦਰਗਾਹ 'ਤੇ ਨਤਮਸਤਕ ਹੋ ਕੇ ਲੋਕਾਂ ਦੀ ਸੁੱਖ-ਸਮਿ੍ੱਧੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਦਰਗਾਹ 'ਤੇ ਪਹੁੰਚਣ 'ਤੇ ਸਥਾਨਕ ਸੰਗਤ ਅਤੇ ਪ੍ਰਬੰਧਕ ਕਮੇਟੀ ਵਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਉਨ੍ਹਾਂ ਨੇ ਦਰਗਾਹ 'ਚ ਚਾਦਰ ਚੜ੍ਹਾਈ ਅਤੇ ਖੇਤਰ 'ਚ ਅਮਨ-ਸ਼ਾਂਤੀ, ਭਾਈਚਾਰੇ ਅਤੇ ਤਰੱਕੀ ਲਈ ਦੁਆ ਮੰਗੀ | ਇਸ ਮੌਕੇ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਨੂੰ ਆਪਸੀ ਪਿਆਰ, ਸਹਿਣਸ਼ੀਲਤਾ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ | ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਉਹ ਹਮੇਸ਼ਾ ਹਲਕਾ ਸਨੌਰ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਖੇਤਰ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲੈ ਕੇ ਜਾਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਅਤੇ ਸਮਰਥਕ ਵੀ ਮੌਜੂਦ ਰਹੇ | ਸਾਰਿਆਂ ਨੇ ਮਿਲ ਕੇ ਖ਼ਵਾਜਾ ਪੀਰ ਦੇ ਦਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ | ਇਸ ਮੌਕੇ ਭਗਤ ਭੋਲਾ ਬਾਬਾ, ਹਰਮੇਸ਼ ਸਿੰਘ ਬਿੱਟੂ, ਪੰਡਤ, ਕੁਲਦੀਪ ਪੰਡਤ, ਕੁਲਦੀਪ ਸਿੰਘ ਕਾਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਸਨੌਰ, ਗੁਰਨਾਮ ਸਿੰਘ ਸੈਕਟਰੀ, ਰਾਮ ਵਾਲੀਆਂ ਸਨੌਰ, ਗੁਰਮੀਤ ਬਾਵਾ ਤੇ ਹੋਰ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਦੇ ਰਾਜ ਵਿਚ ਹੀ ਹੋਇਆ ਸੀ ਨਾਭਾ ਸ਼ਹਿਰ ਤੇ ਹਲਕੇ ਦੇ ਪਿੰਡਾਂ ਦਾ ਵਿਕਾਸ-ਧਰਮਸੋਤ, ਨਿੱਕੂ ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਦਿੱਲੀ-ਅੰਮਿ੍ਤਸਰ ਨੈਸ਼ਨਲ ਹਾਈਵੇ 'ਤੇ ਭਗਤ ਸਿੰਘ ਚੌਂਕ ਪਾਤੜਾਂ ਵਿਖੇ ਲਗਾਇਆ ਧਰਨਾ
Ad Position 24