25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ-ਗੁਲਾਬ ਚੰਦ ਕਟਾਰੀਆ

Ad Position 21
No active advertisement
ਅਜੀਤ ਡੈਸਕ 18-05-2026
ਨਾਭਾ, 17 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਇਤਿਹਾਸ ਸੂਰਬੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ | ਰਾਜਪਾਲ ਕਟਾਰੀਆ ਅੱਜ ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਵਲੋਂ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਮਾਰੋਹ ਦੌਰਾਨ ਉਨ੍ਹਾਂ ਦੇ 303ਵੇਂ ਜਨਮ ਦਿਵਸ ਮੌਕੇ ਨਾਭਾ ਵਿਖੇ ਕਰਵਾਏ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ ਹੈ ਤਾਂ ਜੋ ਉਹ ਆਪਣੇ ਵਿਰਸੇ ਅਤੇ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਣਾ ਲੈ ਸਕਣ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਵਿਚ ਚੰਗੇ ਸੰਸਕਾਰ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
ਸਮਾਗਮ ਦੀ ਸ਼ੁਰੂਆਤ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਚਿੱਤਰ ਅੱਗੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ | ਸੰਤ ਨਰਿੰਦਰ ਸਿੰਘ ਅਲਹੌਰਾਂ ਵਾਲਿਆਂ ਨੇ ਬੇਅਦਬੀ ਵਿਰੋਧੀ ਕਾਨੂੰਨ 'ਤੇ ਗਵਰਨਰ ਦੇ ਹਸਤਾਖ਼ਰ ਕਰਨ 'ਤੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਭਗਵੰਤ ਸਿੰਘ ਰਾਮਗੜ੍ਹੀਆ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਸਿਰਫ ਇਕ ਮਹਾਨ ਯੋਧੇ ਹੀ ਨਹੀਂ ਸਗੋਂ ਕੌਮ ਦੇ ਮਾਣ ਅਤੇ ਸ਼ਾਨ ਦੇ ਪ੍ਰਤੀਕ ਸਨ | ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਪੰਜਾਬ ਅਤੇ ਸਿੱਖ ਇਤਿਹਾਸ ਵਿਚ ਵਿਲੱਖਣ ਯੋਗਦਾਨ ਪਾਇਆ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਵਾਈਏ | ਅਵਤਾਰ ਸਿੰਘ ਨੰਨੜੇ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ''ਰਾਮਗੜ੍ਹੀਆ ਚੇਅਰU ਸਥਾਪਤ ਹੋਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਾਮਗੜ੍ਹੀਆ ਇਤਿਹਾਸ, ਸਭਿਆਚਾਰ ਅਤੇ ਯੋਗਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਮਿਲ ਸਕੇ |
ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸੰਭਾਲਣਾ ਅਤੇ ਉਸ ਦੀ ਸਹੀ ਜਾਣਕਾਰੀ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਨਾਭਾ ਦੇ ਅਹੁਦੇਦਾਰਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਸੰਦੇਸ ਦਿੱਤਾ | ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਪ੍ਰਬੰਧਕ ਚਰਨ ਸਿੰਘ ਰਲਹਨ ਐਮ.ਡੀ. ਮਲਕੀਤ ਕੰਬਾਈਨ, ਹਰੀ ਸਿੰਘ ਐਮ.ਡੀ. ਪ੍ਰੀਤ ਗਰੁੱਪ, ਮੋਹਨ ਸਿੰਘ ਮਲੇਰਕੋਟਲਾ, ਪ੍ਰੇਮ ਸਿੰਘ, ਗੁਰਚਰਨ ਸਿੰਘ, ਪਰਮਜੀਤ ਸਿੰਘ ਕੈਂਥ, ਹਰਮਿੰਦਰ ਸਿੰਘ ਨੀਟਾ, ਅਵਤਾਰ ਸਿੰਘ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਅਜੈਬ ਸਿੰਘ ਏ.ਐਸ. ਕੰਬਾਈਨ ਸਮੇਤ ਵੱਡੀ ਗਿਣਤੀ ਵਿਚ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਮੁੱਖ ਜੱਜ ਦੇਸ਼ ਦੇ ਨੌਜਵਾਨਾਂ ਤੋਂ ਮੁਆਫ਼ੀ ਮੰਗਣ-ਦਵਿੰਦਰ ਛਬੀਲਪੁਰ ਅਗਲੀ ਖ਼ਬਰ ਨਗਰ ਕੌਂਸਲ ਸਮਾਣਾ ਲਈ ਕਾਂਗਰਸ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰਾਂ ਦੀ ਸੂਚੀ ਜਾਰੀ
Ad Position 24