25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਾਰਤ ਦੇ ਮੁੱਖ ਜੱਜ ਦੇਸ਼ ਦੇ ਨੌਜਵਾਨਾਂ ਤੋਂ ਮੁਆਫ਼ੀ ਮੰਗਣ-ਦਵਿੰਦਰ ਛਬੀਲਪੁਰ

Ad Position 21
No active advertisement
ਅਜੀਤ ਡੈਸਕ 18-05-2026
ਸਮਾਣਾ, 17 ਮਈ (ਸਾਹਿਬ ਸਿੰਘ)-ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਦਵਿੰਦਰ ਸਿੰਘ ਛਬੀਲਪੁਰ ਅਤੇ ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਦੇ ਮੁੱਖ ਜੱਜ ਦੇਸ਼ ਦੇ ਨੌਜਵਾਨਾਂ ਤੋਂ ਜਨਤਕ ਮੁਆਫ਼ੀ ਮੰਗਣ | ਉਨ੍ਹਾਂ ਆਖਿਆ ਕਿ ਮੁੱਖ ਜੱਜ ਵਲੋਂ ਨੌਜਵਾਨਾਂ ਨੂੰ ਕਾਕਰੋਚ ਕਹਿਣਾ ਦੇਸ਼ ਦੇ ਨੌਜਵਾਨਾਂ ਦਾ ਅਪਮਾਨ ਹੈ | ਉਨ੍ਹਾਂ ਆਖਿਆ ਕਿ ਪਹਿਲਾਂ ਹੀ ਦੇਸ਼ ਦੇ ਨੌਜਵਾਨ ਬੇਰੁਜ਼ਗਾਰੀ, ਮਹਿੰਗਾਈ, ਸਿੱਖਿਆ ਦੇ ਵਪਾਰੀਕਰਨ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਅਜਿਹੇ ਸਮੇਂ ਵਿਚ ਦੇਸ਼ ਦੀ ਸਰਵਉੱਚ ਨਿਆਂਪਾਲਿਕਾ ਦੇ ਅਹੁਦੇ 'ਤੇ ਬੈਠੇ ਵਿਅਕਤੀ ਵਲੋਂ ਨੌਜਵਾਨਾਂ ਲਈ ਅਪਮਾਨਜਨਕ ਸ਼ਬਦ ਵਰਤਣਾ ਅਤੇ ਉਨ੍ਹਾਂ ਨੂੰ ਕਾਕਰੋਚ ਕਹਿਣਾ, ਦੂਜਿਆਂ 'ਤੇ ਪਲਣ ਵਾਲੇ ਕਹਿਣਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ | ਜੇਕਰ ਨੌਜਵਾਨ ਸੜਕਾਂ 'ਤੇ ਉਤਰ ਕੇ ਸਵਾਲ ਪੁੱਛਦੇ ਹਨ ਤਾਂ ਇਸ ਦਾ ਕਾਰਨ ਸਰਕਾਰਾਂ ਦੀਆਂ ਨਾਕਾਮ ਨੀਤੀਆਂ ਹਨ, ਨਾ ਕਿ ਨੌਜਵਾਨਾਂ ਦੀ ਕੋਈ ਗ਼ਲਤੀ | ਉਨ੍ਹਾਂ ਆਖਿਆ ਕਿ ਨੌਜਵਾਨ ਭਾਰਤ ਸਭਾ ਇਹ ਸਪਸ਼ਟ ਕਰਦੀ ਹੈ ਕਿ ਦੇਸ਼ ਦਾ ਨੌਜਵਾਨ ਦੇਸ਼ ਦੀ ਤਾਕਤ ਹੈ,
Ad Position 22
No active advertisement
ਪਿਛਲੀ ਖ਼ਬਰ ਬੰਨਵਾਲਾ ਤੇ ਲਾਲਾ ਰਾਮ ਕਰਨ ਨੇ ਕਾਂਗਰਸੀ ਉਮੀਦਵਾਰ ਪੂਜਾ ਰਾਣੀ ਦੇ ਦਫ਼ਤਰ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ-ਗੁਲਾਬ ਚੰਦ ਕਟਾਰੀਆ
Ad Position 24