25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

Ad Position 21
No active advertisement
ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਬਾਰ੍ਹਵੀਂ ਅਤੇ ਦਸਵੀਂ ਜਮਾਤ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਅਤੇ ਸਟਾਫ ਮੈਂਬਰ | ਅਜੀਤ ਤਸਵੀਰ <br/> 18-05-2026
ਰਾਜਪੁਰਾ, 17 ਮਈ (ਰਣਜੀਤ ਸਿੰਘ)-ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਗੱਲ ਨੂੰ ਲੈ ਕੇ ਅੱਜ ਸਕੂਲ ਵਿਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੱਲ੍ਹਾਂ ਮਾਰਨ ਵਾਲਿਆਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਵਿਚ 101 ਬੱਚੇ ਸਨ ਜਿਨ੍ਹਾਂ ਵਿਚੋਂ ਸਾਰੇ ਦੇ ਸਾਰੇ ਬੱਚੇ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਅੱਗੇ ਦੱਸਿਆ ਕਿ ਵੰਦਨਾ ਬੇਦੀ ਨੇ 83 ਫ਼ੀਸਦੀ ਨੰਬਰ ਲੈ ਕੇ ਸਕੁੂਲ ਵਿਚ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਕਿਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰਾਂ ਦਸਵੀਂ ਜਮਾਤ ਦਾ ਨਤੀਜਾ ਵੀ ਸੌ ਪ੍ਰਤੀਸ਼ਤ ਰਿਹਾ ਅਤੇ ਇਸ ਵਿਚ ਮਨਮੀਤ ਨੇ ਪਹਿਲਾ, ਤਮਨਪੀ੍ਰਤ ਨੇ ਦੂਜਾ ਅਤੇ ਅਤੇ ਯਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਵਿਚ ਸ਼ਾਨਦਾਰ ਸਮਾਗਮ ਕਰਵਾ ਕੇ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਾਰੇ ਸਕੂਲ ਵਿਚ ਬੱਚੇ ਅਤੇ ਸਟਾਫ ਮੈਂਬਰ ਇਕ ਦੂਜੇ ਨੂੰ ਵਧਾਈਆਂ ਦੇ ਕੇ ਮੂੰਹ ਮਿੱਠਾ ਕਰਵਾ ਰਹੇ ਸਨ | ਸਟਾਫ ਮੈਂਬਰਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਅੱਗੇ ਜਾ ਕੇ ਹੋਰ ਮਿਹਨਤ ਕਰਨ ਤਾਂ ਕਿ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ 'ਚੋਂ ਸੈਕੰਡਰੀ ਸਕੂਲ ਲੌਟ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਨਨਹੇੜਾ ਪਿੰਡ ਦੀ ਪੰਚਾਇਤ ਨੇ ਬਣਵਾਈ ਨਵੀਂ ਧਰਮਸ਼ਾਲਾ
Ad Position 24