25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਤੋਲੀ ਵਿਖੇ ਸਾਲਾਨਾ ਸਮਾਗਮ 'ਚ ਵਿਧਾਇਕ ਦਿਨੇਸ਼ ਚੱਢਾ ਨੇ ਭਰੀ ਹਾਜ਼ਰੀ <br/>

Ad Position 21
No active advertisement
ਅਜੀਤ ਡੈਸਕ 18-05-2026
ਨੂਰਪੁਰ ਬੇਦੀ, 17 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਜਤੋਲੀ ਵਿਖੇ ਸਥਿਤ ਸਿੱਧ ਬਾਬਾ ਬਾਲਕ ਨਾਥ ਅਤੇ ਲੱਖ ਦਾਤਾ ਮੰਦਰ ਵਿਚ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਇਹੋ ਜਿਹੇ ਧਾਰਮਿਕ ਸਮਾਗਮ ਆਪਸੀ ਸਾਂਝ ਅਤੇ ਭਾਈਚਾਰਕ ਦਾ ਪ੍ਰਤੀਕ ਹਨ ਤੇ ਲੋਕਾਂ ਨੂੰ ਵੱਧ ਚੜ ਕੇ ਸਹਿਯੋਗ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਆਪਸੀ ਪਿਆਰ, ਸਾਂਝ ਅਤੇ ਸੇਵਾ ਦੀ ਭਾਵਨਾ ਨਾਲ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਧਾਰਮਿਕ ਸਮਾਗਮ ਦੌਰਾਨ ਹਵਨ ਯੱਗ, ਝੰਡਾ ਚੜ੍ਹਾਉਣ ਦੀ ਰਸਮ ਅਤੇ ਭਜਨ-ਕੀਰਤਨ ਵੀ ਕੀਤਾ ਗਿਆ | ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ, ਜਿਸ ਵਿਚ ਸੈਂਕੜਿਆਂ ਸ਼ਰਧਾਲੂਆਂ ਨੇ ਪ੍ਰਸ਼ਾਦ ਛਕਿਆ | ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਚੌਧਰੀ ਹੁਸਨ ਲਾਲ ਚੌਹਾਨ, ਜਰਨੈਲ ਸਿੰਘ ਲਾਲੀ, ਬੱਗਾ ਰਾਮ, ਜਗਨਨਾਥ ਮਿਸਤਰੀ, ਪਵਨ ਕੁਮਾਰ, ਸੋਹਣ ਲਾਲ, ਮਲਕੀਤ ਸਿੰਘ, ਸੰਜੀਵ ਕੁਮਾਰ, ਭਜਨ ਲਾਲ ਸੋਢੀ ਆਦਿ ਸਮੇਤ ਪਿੰਡ ਵਾਸੀ ਭਾਰੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਗਨੀਪਥ-ਭਾਰਤੀ ਫ਼ੌਜ ਭਰਤੀ ਸਾਂਝੀ ਪ੍ਰਵੇਸ਼ ਪ੍ਰੀਖਿਆ 1 ਤੋਂ 12 ਜੂਨ ਤੱਕ ਅਗਲੀ ਖ਼ਬਰ ਡੇਂਗੂ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ <br/>
Ad Position 24