25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

Ad Position 21
No active advertisement
ਅਜੀਤ ਡੈਸਕ 18-05-2026
ਰਾਜਪੁਰਾ, 17 ਮਈ (ਰਣਜੀਤ ਸਿੰਘ)-ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਗੱਲ ਨੂੰ ਲੈ ਕੇ ਅੱਜ ਸਕੂਲ ਵਿਚ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੱਲਾਂ ਮਾਰਨ ਵਾਲਿਆਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਵਿਚ 101 ਬੱਚੇ ਸਨ ਜਿਨ੍ਹਾਂ ਵਿਚੋਂ ਸਾਰੇ ਦੇ ਸਾਰੇ ਬੱਚੇ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਅੱਗੇ ਦੱਸਿਆ ਕਿ ਵੰਦਨਾ ਬੇਦੀ ਨੇ 83 ਫੀਸਦੀ ਨੰਬਰ ਲੈ ਕੇ ਸਕੁੂਲ ਵਿਚ ਪਹਿਲਾ, ਜਸਪੀ੍ਰਤ ਕੌਰ ਨੇ ਦੂਜਾ ਅਤੇ ਕਿਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰਾਂ ਦੱਸਵੀ ਜਮਾਤ ਦਾ ਨਤੀਜਾ ਵੀ ਸੌ ਪ੍ਰਤੀਸ਼ਤ ਰਿਹਾ ਅਤੇ ਇਸ ਵਿਚ ਮਨਮੀਤ ਨੇ ਪਹਿਲਾ, ਤਮਨਪੀ੍ਰਤ੍ਹ ਨੇ ਦੂਜਾ ਅਤੇ ਅਤੇ ਯਸ਼ਪੀ੍ਰਤ ਕੋਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਵਿਚ ਸ਼ਾਨਦਾਰ ਸਮਾਗਮ ਕਰਵਾ ਕੇ ਮੱਲਾਂ ਮਾਰਨ ਵਾਲੇ ਬੱ ਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਾਰੇ ਸਕੂਲ ਵਿਚ ਬੱਚੇ ਅਤੇ ਸਟਾਫ ਮੈਬਰ ਇਕ ਦੂਜੇ ਨੂੰ ਵਧਾਈਆਂ ਦੇ ਕੇ ਮੁੁੂੰਹ ਮਿੱਠਾ ਕਰਵਾ ਰਹੇ ਸਨ | ਸਟਾਫ ਮੈਬਰਾਂ ਨੇ ਬੱਚਿਆਂ ਨੂੰ ਕਿਹਾ ਕਿ ਉਹ ਅੱਗੇ ਜਾ ਕੇ ਹੋਰ ਮਿਹਨਤ ਕਰਨ ਤਾਂ ਕਿ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਮਾਮਲਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਪੰਚਾਇਤ ਨੂੰ ਭੰਗ ਕਰਨ ਦਾ 'ਆਪ' ਦੇ ਸੱਥਾਂ ਤੋਂ ਸਰਕਾਰਾਂ ਚਲਾਉਣ ਦੇ ਦਾਅ... ਅਗਲੀ ਖ਼ਬਰ ਵੱਡੀ ਨਦੀ ਦੇ ਬੰਨ੍ਹ ਮਜ਼ਬੂਤ ਕਰਕੇ ਕੰਢਿਆਂ 'ਤੇ ਬੂਟੇ ਲਗਾਏ ਜਾਣਗੇ-ਡਾ. ਬਲਬੀਰ ਸਿੰਘ
Ad Position 24