25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਮਲਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਪੰਚਾਇਤ ਨੂੰ ਭੰਗ ਕਰਨ ਦਾ 'ਆਪ' ਦੇ ਸੱਥਾਂ ਤੋਂ ਸਰਕਾਰਾਂ ਚਲਾਉਣ ਦੇ ਦਾਅਵੇ ਝੂਠੇ-ਮੋਹਿਤ ਮੋਹਿੰਦਰਾ

Ad Position 21
No active advertisement
ਅਜੀਤ ਡੈਸਕ 18-05-2026
ਪਟਿਆਲਾ, 17 ਮਈ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੰਗ ਦੀ ਸਰਪੰਚ ਨੂੰ ਮੁਅੱਤਲ ਕਰਨ ਅਤੇ ਪੂਰੀ ਪੰਚਾਇਤ ਭੰਗ ਕਰਨ ਦੇ ਮਾਮਲੇ ਨੇ ਹੁਣ ਸਿਆਸੀ ਰੂਪ ਧਾਰ ਲਿਆ ਹੈ | ਇਸ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵਲੋਂ ਪਿੰਡ ਲੰਗ ਪਹੁੰਚ ਕੇ ਪਿੰਡ ਵਾਸੀਆਂ, ਪੰਚਾਂ ਅਤੇ ਸਥਾਨਕ ਆਗੂਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਗਈ | ਮੋਹਿਤ ਮੋਹਿੰਦਰਾ ਨੇ ਕਿਹਾ ਕਿ ਲੋਕਾਂ ਵਲੋਂ ਚੁਣੀ ਹੋਈ ਪੰਚਾਇਤ ਨੂੰ ਇਸ ਤਰ੍ਹਾਂ ਭੰਗ ਕਰਨਾ ਲੋਕਤੰਤਰਿਕ ਮਰਿਆਦਾਵਾਂ ਦੇ ਖ਼ਿਲਾਫ਼ ਹੈ |
ਉਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਮੰਤਰੀ ਡਾ. ਬਲਬੀਰ ਸਿੰਘ ਦੇ ਦਬਾਅ ਹੇਠ ਇਹ ਕਾਰਵਾਈ ਕੀਤੀ ਗਈ ਹੈ, ਜਿਸ ਨਾਲ ਪਿੰਡ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨਾਂ ਕਿਹਾ ਪਿੰਡ ਲੰਗ ਤੋਂ ਜਿੱਤੇ ਹੋਏ ਸਰਪੰਚ ਨੂੰ ਮੁਅੱਤਲ ਅਤੇ ਸਮੂਹ ਪੰਚਾਇਤ ਨੂੰ ਭੰਗ ਇਸ ਲਈ ਕਰ ਦਿੱਤਾ ਗਿਆ ਕਿਉਂਕਿ ਉਹ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਨਹੀਂ ਸਨ | ਇਕ ਪਾਸੇ 'ਆਪ' ਸਰਕਾਰ ਇਹ ਦਾਅਵੇ ਕਰਦੀ ਸੀ ਕਿ ਸੱਥਾਂ ਤੋਂ ਸਰਕਾਰਾਂ ਚੱਲਣਗੀਆਂ ਅਤੇ ਦੂਜੀ ਤਰਫ਼ ਇਹੀ ਸਰਕਾਰ ਹੁਣ ਆਪਣੀ ਪਾਰਟੀ ਦੇ ਸਰਪੰਚ ਨਾ ਜਿੱਤਣ 'ਤੇ ਧੱਕੇਸ਼ਾਹੀ 'ਤੇ ਉਤਰ ਆਈ ਹੈ | ਉਨਾਂ ਕਿਹਾ ਕਿ ਕਾਂਗਰਸ ਪਾਰਟੀ ਪਿੰਡ ਵਾਸੀਆਂ ਦੇ ਨਾਲ ਡਟ ਕੇ ਖੜੀ ਹੈ ਅਤੇ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ | ਉਨਾਂ ਇਹ ਵੀ ਕਿਹਾ ਕਿ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਪਹਿਲਾਂ ਪੂਰੀ ਜਾਂਚ ਅਤੇ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਬਿਨਾਂ ਪੂਰੀ ਜਾਂਚ ਅਤੇ ਲੋਕਾਂ ਦੀ ਰਾਇ ਲਏ ਪੰਚਾਇਤ ਨੂੰ ਭੰਗ ਕਰਨਾ ਗ਼ਲਤ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਪੀ.ਆਰ.ਟੀ.ਸੀ. ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
Ad Position 24