17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਦਰਜ ਕਰੇਗਾ - ਬੀਬੀ ਹਰਪ੍ਰੀਤ ਕੌਰ ਰਾਮਗੜ੍ਹ

Ad Position 21
No active advertisement
ਅਜੀਤ ਡੈਸਕ 19-05-2026
ਨਾਭਾ, 18 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਨਾਲ ਨਾਲ ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰਾਵੇਗਾ, ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਹਰਪ੍ਰੀਤ ਕੌਰ ਰਾਮਗੜ੍ਹ ਸਾਬਕਾ ਚੇਅਰਪਰਸਨ ਬਲਾਕ ਸੰਮਤੀ ਨਾਭਾ ਨੇ 'ਅਜੀਤ' ਪ੍ਰਤਿਨਿਧ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਭਾ ਸ਼ਹਿਰ ਦੇ ਲੋਕੀ ਵਿਕਾਸ ਚਾਹੁੰਦੇ ਹਨ ਜੋ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰਵਾ ਸਕਦਾ ਹੈ ਇਸ ਕਰਕੇ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ | ਬੀਬੀ ਰਾਮਗੜ੍ਹ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ ਕਿਉਂ ਜੋ ਜੇਕਰ ਪੰਜਾਬ ਦੀ ਨੌਜਵਾਨੀ ਨੂੰ ਸਹੇ ਰਸਤੇ ਤੇ ਲਿਆਉਣ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ 4 ਨਾਮਜ਼ਦਗੀ ਪੇਪਰ ਰੱਦ ਅਗਲੀ ਖ਼ਬਰ ਬਨੂੜ ਦੇ 13 ਵਾਰਡਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦਾ ਕੰਮ ਮੁਕੰਮਲ
Ad Position 24