17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ 4 ਨਾਮਜ਼ਦਗੀ ਪੇਪਰ ਰੱਦ

Ad Position 21
No active advertisement
ਅਜੀਤ ਡੈਸਕ 19-05-2026
ਰਾਜਪੁਰਾ, 18 ਮਈ (ਰਣਜੀਤ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਵੇਂ ਕਿ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਅਤੇ ਉਮੀਦਵਾਰਾਂ ਨੇ ਘਰੋਂ ਘਰੀਂ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਅੱਜ ਨਾਮਜ਼ਦਗੀ ਪੇਪਰਾਂ ਦੀ ਛਾਣਬੀਣ ਦੌਰਾਨ 4 ਨਾਮਜ਼ਦਗੀ ਪੇਪਰ ਰੱਦ ਕੀਤੇ ਗਏ ਜਿਸ ਕਾਰਨ ਵਿਰੋਧੀ ਧਿਰਾਂ ਇਸ ਨੂੰ ਰਾਜਨੀਤਕ ਧੱਕੇਸ਼ਾਹੀ ਦਸ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ 13 ਤੋਂ 16 ਤੱਕ ਨਾਮਜ਼ਦਗੀ ਪੇਪਰ ਫਾਈਲ ਕਰਨੇ ਸਨ | 18 ਤਾਰੀਖ਼ ਨੂੰ ਪੇਪਰਾਂ ਦੀ ਛਾਣਬੀਣ ਹੋਣੀ ਸੀ ਜਿਨ੍ਹਾਂ 'ਚੋਂ 4 ਨਾਮਜ਼ਦਗੀ ਪੇਪਰ ਵੱਖ-ਵੱਖ ਕਾਰਨਾਂ ਕਰ ਕੇ ਰੱਦ ਕਰ ਦਿੱਤੇ ਗਏ | ਉਨ੍ਹਾਂ ਅੱਗੇ ਦੱਸਿਆ ਕਿ 16 ਤਾਰੀਖ਼ ਤੱਕ 187 ਨਾਮਜ਼ਦਗੀ ਪੇਪਰ ਦਾਖ਼ਲ ਹੋਏ ਸਨ | ਜਿਨ੍ਹਾਂ ਵਿਚ ਚਾਰੇ ਪਾਰਟੀਆਂ ਸੱਤਾਧਾਰੀ ਧਿਰ, ਸ਼ੋ੍ਰਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਇੰਡੀਅਨ ਨੈਸ਼ਨਲ ਕਾਂਗਰਸ, ਬਸਪਾ, ਆਜ਼ਾਦ ਅਤੇ ਹੋਰ ਪਾਰਟੀਆਂ ਦੇ ਉਮੀਦਵਾਰ ਸ਼ਾਮਲ ਹਨ ਅਤੇ ਇਨ੍ਹਾਂ ਵਿਚ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਕੱਲ੍ਹ 19 ਮਈ ਨੂੰ ਨਾਮਜ਼ਦਗੀ ਪੇਪਰ ਵਾਪਸ ਲੈਣ ਦੀ ਆਖ਼ਰੀ ਤਾਰੀਖ਼ ਹੈ ਉਸ ਤੋਂ ਬਾਅਦ ਤਸਵੀਰ ਸਾਫ਼ ਹੋ ਜਾਵੇਗੀ | ਇਸ ਸੰਬੰਧੀ ਜਦੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਰਾਜਨੀਤਕ ਧੱਕੇਸ਼ਾਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਨੂੜ ਦੇ 13 ਵਾਰਡਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦਾ ਕੰਮ ਮੁਕੰਮਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ 137 ਉਮੀਦਵਾਰਾਂ ਨੇ ਨਾਮਜ਼ਦਗੀਆਂ ਕੀਤੀਆਂ ਦਾਖ਼ਲ- ਉਪ ਮੰਡਲ ਮੈਜਿਸਟ੍ਰੇਟ ਸੋਮਲ
Ad Position 24