13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬੀ 'ਵਰਸਟੀ ਵਿਖੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਡੀਨ ਅਕਾਦਮਿਕ ਮਾਮਲੇ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 20-05-2026
ਪਟਿਆਲਾ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੈਰ ਅਧਿਆਪਨ ਕਰਮਚਾਰੀਆਂ ਵਲੋਂ ਬਣਾਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵਲੋਂ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਮੁਲਾਕਾਤ ਦੌਰਾਨ ਗੈਰ ਅਧਿਆਪਨ ਕਰਮਚਾਰੀਆਂ ਦੇ ਲੰਬਿਤ ਪਏ ਮਸਲਿਆਂ ਨੂੰ ਹੱਲ ਕਰਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਦਿਹਾੜੀਦਾਰ ਕਰਮਚਾਰੀਆਂ ਨੂੰ ਵਰਕਚਾਰਜ ਕਰਨ ਲਈ ਬਣਾਈ ਉਚ ਪੱਧਰੀ ਕਮੇਟੀ ਦੀ ਮੀਟਿੰਗ ਜਲਦ ਕਰਾਉਣ ਦੀ ਤਜਵੀਜ਼ ਰੱਖੀ ਗਈ | ਕਨਵੀਨਰ ਅਮਰਜੀਤ ਕੌਰ ਗਿੱਲ ਨੇ ਮੰਗ ਕੀਤੀ ਕਿ ਪਿਛਲੇ ਲੰਮੇ ਸਮੇਂ ਤੋਂ ਰੁਕੀ ਹੋਈ ਸਕੱਤਰੇਤ ਭੱਤੇ ਦੀ ਬਕਾਇਆ ਰਾਸ਼ੀ ਰਿਲੀਜ਼ ਕੀਤੀ ਜਾਵੇ |
ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਗੱਲਬਾਤ ਦੌਰਾਨ ਕਿਹਾ ਕਿ ਸੀ ਵਰਗ ਦੇ ਮੁਲਾਜਮਾਂ ਦੀ ਬਕਾਇਆ ਰਾਸ਼ੀ ਘੱਟ ਹੋਣ ਕਾਰਨ ਇਕ ਕਿਸ਼ਤ ਵਿਚ ਪਾਈ ਜਾਵੇ | ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਵਲੋਂ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਜਿਹੜੀਆਂ ਮੰਗਾਂ ਸੰਬੰਧੀ ਜਾਣੂ ਕਰਵਾਇਆ ਗਿਆ ਹੈ, ਉਨਾਂ ਨੂੰ ਹੱਲ ਕਰਨ ਸੰਬੰਧੀ ਜਲਦ ਕਾਰਵਾਈ ਕੀਤੀ ਜਾਵੇਗੀ | ਕਮੇਟੀ ਨੇ ਗੱਲਬਾਤ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਅਧੀਨ ਸੇਵਾਵਾਂ ਨਿਭਾ ਰਹੇ ਸਾਰੇ ਕੇਡਰਾ ਦੇ ਕੱਚੇ ਕਰਮਚਾਰੀਆਂ ਨੂੰ ਵਰਕਚਾਰਜ ਅਤੇ ਰੈਗੂਲਰ ਕਰਨ ਦੀ ਮੰਗ 'ਤੇ ਜੋਰ ਦਿੱਤਾ | ਇਕੱਤਰਤਾ ਦੌਰਾਨ ਪ੍ਰਕਾਸ਼ ਸਿੰਘ ਧਾਲੀਵਾਲ, ਸੰਦੀਪ ਰਾਜਪੁਰਾ, ਰਾਜੇਸ਼ ਗੱਗੂ, ਜਤਿੰਦਰ ਕਾਲਾ, ਕੁਲਦੀਪ ਸਿੰਘ, ਕੰਵਲਜੀਤ ਸਿੰਘ, ਗੁਰਤੇਜ ਸਿੰਘ ਸਮੇਤ ਦਿਹਾੜੀਦਾਰ ਮੁਲਾਜ਼ਮ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਮਸ਼ੀਂਗਣ ਵਲੋਂ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਨੂੰ ਸਿਰੋਪਾਓ ਦੇ ਕੇ ਕੀਤਾ ਵਿ... ਅਗਲੀ ਖ਼ਬਰ ਪੰਜਾਬੀ 'ਵਰਸਟੀ ਦੇ ਵਿਦਿਆਰਥੀਆਂ ਦੀ ਵੱਖ-ਵੱਖ ਨਾਮੀ ਕੰਪਨੀਆਂ 'ਚ ਸ਼ਾਨਦਾਰ ਪਲੇਸਮੈਂਟ
Ad Position 24