'ਆਪ' ਨੇ ਹਮੇਸ਼ਾ ਆਪਣੇ ਜੁਝਾਰੂ ਵਰਕਰਾਂ ਨੂੰ ਵੱਡੇ ਅਹੁਦੇ ਦੇ ਕੇ ਸਨਮਾਨਿਆ ਹੈ- ਅਜੈ ਸਿੰਘ ਲਿਬੜਾ
ਅਜੀਤ ਡੈਸਕ
21-05-2026
ਉਨ੍ਹਾਂ ਕਿਹਾ ਕਿ ਸ਼ਿੰਗਾਰਾ ਸਿੰਘ ਸ਼ਲਾਘਾ ਪਾਰਟੀ ਦੇ ਮਿਹਨਤੀ ਵਰਕਰ ਹਨ, ਜਿਨ੍ਹਾਂ ਹਮੇਸ਼ਾ ਅੱਗੇ ਹੋ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ ਹੈ ਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਲਗਾਇਆ ਜਾਣਾ ਸ਼ਲਾਘਾਯੋਗ ਹੈ, ਕਿਉਂਕਿ ਉਨ੍ਹਾਂ ਨੂੰ ਜ਼ਿਲੇ੍ਹ ਦੇ ਹਰ ਪਿੰਡ ਅਤੇ ਕੰਮਾਂ ਬਾਰੇ ਜਾਣਕਾਰੀ ਹੈ, ਜੋ ਜ਼ਿਲੇ੍ਹ ਤੇ ਪਾਰਟੀ ਦੇ ਵਿਕਾਸ ਲਈ ਲਾਹੇਵੰਦ ਸਾਬਤ ਹੋਣਗੇ | ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਨ ਤੇ ਵਿਧਾਇਕਾਂ ਦੇ ਧੰਨਵਾਦੀ ਹਨ, ਜਿਨਾਂ ਦੁਆਰਾ ਉਨ੍ਹਾਂ ਨੂੰ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ ਤੇ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ ਤੇ ਪਾਰਟੀ ਦੀ ਚੜ੍ਹਦੀਕਲਾ ਤੇ ਆਪਣੇ ਅਧਿਕਾਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੋਣਗੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜਸਾਹਿਬ ਵਿਖੇ ਕੰਮ ਕਰਨ ਦਾ ਉਨਾਂ ਨੂੰ ਜੋ ਮੌਕਾ ਮਿਲਿਆ ਹੈ, ਉਹ ਉਸ ਨੰੂ ਪੂਰੀ ਇਮਾਨਦਾਰੀ ਨਾਲ ਪੂਰਾ ਕਰਨਗੇ |