ਬਨੂੜ, 20 ਮਈ (ਭੁਪਿੰਦਰ ਸਿੰਘ)-ਨਗਰ ਕੌਂਸਲ ਬਨੂੜ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ, ਜਿਸ ਦੇ ਚਲਦਿਆਂ ਵਿਧਾਇਕਾ ਨੀਨਾ ਮਿੱਤਲ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬਾਜਵਾ ਵਾਰਡ ਨੰਬਰ 6 ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਨੀਨਾ ਮਿੱਤਲ ਨੇ ਗੱਲਬਾਤ ਦੌਰਾਨ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਸੂਬਾ ਵਾਸੀਆਂ ਦੇ ਹਿਤਾਂ ਲਈ ਇਤਿਹਾਸਕ ਕੰਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਨਗਰ ਕੌਂਸਲ ਬਣਨ 'ਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਵਾਰਡ ਵਾਸੀਆਂ ਨੂੰ 'ਆਪ' ਉਮੀਦਵਾਰ ਬਾਜਵਾ ਨੂੰ ਜਿਤਾਉਣ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸੁਖਦੇਵ ਸਿੰਘ ਬਾਜਵਾ, ਗੁਰਬਾਜ਼ ਸਿੰਘ, ਗਗਨਪ੍ਰੀਤ ਸਿੰਘ ਸੰਧੂ, ਜਗਮੋਹਨ ਸਿੰਘ, ਗੁਰਅਵਤਾਰ ਸਿੰਘ ਸੋਨਾ ਸੰਧੂ, ਗੁਰਜੋਤ ਬਾਜਵਾ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ 'ਆਪ' ਵਰਕਰ ਮੌਜੂਦ ਸਨ |