ਪਾਤੜਾਂ, 20 ਮਈ (ਗੁਰਇਕਬਾਲ ਸਿੰਘ ਖ਼ਾਲਸਾ, ਜਗਦੀਸ ਸਿੰਘ ਕੰਬੋਜ)-ਪਾਤੜਾਂ ਦੀਆਂ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੀਤੀ ਜੈਨ ਵਲੋਂ ਵਾਰਡ ਦੇ ਇਕ ਮੁਹੱਲੇ ਅੰਦਰ ਚੋਣ ਰੈਲੀ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ 'ਚ ਵਾਰਡ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕੌਂਸਲਰ ਰਹਿੰਦਿਆਂ ਅਤੇ ਉਨ੍ਹਾਂ ਦੇ ਸੋਹਰਾ ਭਗਵਤ ਦਿਆਲ ਨਿੱਕਾ ਨੇ ਵੀ ਆਪਣੇ-ਆਪਣੇ ਵਾਰਡਾਂ ਅੰਦਰ ਵਿਕਾਸ ਕਾਰਜਾਂ ਦੇ ਵੱਡੇ ਕੰਮ ਕਰਵਾਏ ਹਨ ਅਤੇ ਹੁਣ ਵੀ ਉਹ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਪ੍ਰੀਤੀ ਜੈਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਅੰਦਰ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਅੰਦਰ ਕਈ ਅਜਿਹੇ ਵੱਡੇ ਕੰਮ ਕਰਵਾਏ ਹਨ ਜਿਸ ਨੂੰ ਲੈ ਕੇ ਲੋਕਾਂ 'ਚ ਭਾਰੀ ਖੁਸ਼ੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਗਏ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਵਾਰਡ ਦੇ ਲੋਕ ਭਰਵਾਂ ਸਮਰਥਨ ਦੇ ਰਹੇ ਹਨ | ਉਨ੍ਹਾਂ ਵਾਰਡ ਦੇ ਲੋਕਾਂ ਨੂੰ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਜਿੱਤਣ ਉਪਰੰਤ ਉਹ ਲੋਕਾਂ ਦੀਆਂ ਉਮੀਦਾਂ ਉੱਪਰ ਖਰਾ ਉੱਤਰਨਗੇ | ਇਸ ਮੌਕੇ ਇੱਥੇ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |