19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ 'ਆਪ' ਉਮੀਦਵਾਰ ਸੰਦੀਪ ਸ਼ਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 21-05-2026
ਨਾਭਾ, 20 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਲਈ ਨਾਭਾ ਦੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਦੀਪ ਸ਼ਰਮਾ ਦੇ ਹੱਕ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਆਪਣੀ ਟੀਮ ਨਾਲ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਆਪ ਉਮੀਦਵਾਰ ਸੰਦੀਪ ਸ਼ਰਮਾ ਦੇ ਲਈ ਝਾੜੂ ਦੇ ਚੋਣ ਨਿਸ਼ਾਨ ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ | ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ 4 ਸਾਲਾਂ ਵਿਚ ਕੀਤੇ ਗਏ ਰਿਕਾਰਡਤੋੜ ਵਿਕਾਸ ਦੇ ਕੰਮਾਂ, ਲੋਕਾਂ ਨੂੰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਚੰਗੀਆਂ ਸਿਹਤ ਸਹੂਲਤਾਂ ਤੇ ਵਧੀਆ ਸਿੱਖਿਆ ਸਹੂਲਤਾਂ ਸਮੇਤ ਹੋਰ ਲੋਕਪੱਖੀ ਚਲਾਈਆਂ ਗਈਆਂ ਸਕੀਮਾਂ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਆਪ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਗੇ | ਇਸ ਮੌਕੇ ਉਮੀਦਵਾਰ ਸੰਦੀਪ ਸ਼ਰਮਾ, ਦਰਸਨ ਅਰੋੜਾ, ਸੁਖਜੀਤ ਸਿੰਘ ਹਾਂਸ, ਪਰਮਿੰਦਰ ਸਿੰਘ ਭੰਗੂ, ਦਵਿੰਦਰ ਸਿੰਘ ਥੂਹੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ. 3 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਚੋਣ ਮੁਹਿੰਮ ਭਖਾਈ ਅਗਲੀ ਖ਼ਬਰ ਪਾਤੜਾਂ ਦੇ ਵਾਰਡ ਨੰਬਰ-15 ਅੰਦਰ 'ਆਪ' ਉਮੀਦਵਾਰ ਪ੍ਰੀਤੀ ਜੈਨ ਵਲੋਂ ਵਾਰਡ ਅੰਦਰ ਚੋਣ ਰੈਲੀ
Ad Position 24