19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਾਬਕਾ ਪ੍ਰਧਾਨ ਭੱਟੀ ਨੇ ਭਖਾਈ ਚੋਣ ਮੁਹਿੰਮ, ਵਾਰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 21-05-2026
ਨਾਭਾ, 20 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਮੁਹੱਲਾ ਹੀਰਾ ਮਹਿਲ ਸਥਿਤ ਵਾਰਡ ਨੰਬਰ 5 ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਿ੍ਤਪਾਲ ਕੌਰ ਭੱਟੀ ਦੇ ਪਤੀ ਗੁਰਬਖਸੀਸ ਸਿੰਘ ਭੱਟੀ ਸਾਬਕਾ ਪ੍ਰਧਾਨ ਨਗਰ ਕੌਂਸਲ ਵਲੋਂ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਗਈ ਹੈ, ਜਿਸ ਦੌਰਾਨ ਵਾਰਡ ਵਾਸੀਆਂ ਵਲੋਂ ਪੱਟੀ ਪਰਿਵਾਰ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ | ਸਾਬਕਾ ਪ੍ਰਧਾਨ ਭੱਟੀ ਨੇ ਵਾਰਡ ਨੰਬਰ 5 ਵਿਚ ਡੋਰ-ਟੂ-ਡੋਰ ਦੌਰਾਨ ਵੋਟਰਾਂ ਨੂੰ ਮਿਲਣ ਉਪਰੰਤ ਕਿਹਾ ਕਿ ਉਹ ਵਿਕਾਸ ਦੇ ਕੰਮਾਂ ਨੂੰ ਲੈ ਕੇ ਆਪਣੀ ਚੋਣ ਲੜ ਰਹੇ ਹਨ ਕਿਉਂ ਜੋ ਉਨ੍ਹਾਂ ਨੇ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਆਪਣੇ ਵਾਰਡ ਦੇ ਵਿਕਾਸ ਕਾਰਜ ਕਰਵਾਏ ਹਨ | ਇਸ ਮੌਕੇ ਵੱਡੀ ਗਿਣਤੀ 'ਚ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਦਾ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਹੈ ਭਾਰੀ ਸਮਰਥਨ : ਧਰਮਸੋਤ ਅਗਲੀ ਖ਼ਬਰ ਵਾਰਡ ਨੰ. 3 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਚੋਣ ਮੁਹਿੰਮ ਭਖਾਈ
Ad Position 24