19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ਼ਹਿਰ ਵਾਸੀਆਂ ਦਾ ਕਾਂਗਰਸੀ ਉਮੀਦਵਾਰਾਂ ਨੂੰ ਮਿਲ ਰਿਹਾ ਹੈ ਭਾਰੀ ਸਮਰਥਨ : ਧਰਮਸੋਤ

Ad Position 21
No active advertisement
ਅਜੀਤ ਡੈਸਕ 21-05-2026
ਨਾਭਾ, 20 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਵਲੋਂ ਕਾਂਗਰਸੀ ਉਮੀਦਵਾਰਾਂ ਨੂੰ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ, ਕਿਉਂ ਜੋ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹੀ ਸ਼ਹਿਰ ਦਾ ਵਿਕਾਸ ਹੋਇਆ ਸੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵਾਰਡ ਨੰਬਰ ਚਾਰ ਤੋਂ ਕਾਂਗਰਸੀ ਉਮੀਦਵਾਰ ਕੁਲਵੰਤ ਸਿੰਘ ਸਿਆਣ ਦੇ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਧਰਮਸੋਤ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਕੁਲਵੰਤ ਸਿੰਘ ਸਿਆਣ ਵੱਡੇ ਫ਼ਰਕ ਨਾਲ ਚੋਣਾਂ ਜਿੱਤਣਗੇ |
ਇਸ ਮੌਕੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖੱਟੜਾ ਕੱਲਰ ਮਾਜਰੀ, ਕਾਹਨ ਸਿੰਘ ਨਾਭਾ, ਗੁਰਬਖਸੀਸ ਸਿੰਘ ਭੱਟੀ ਸਾਬਕਾ ਪ੍ਰਧਾਨ ਨਗਰ ਕੌਂਸਲ, ਪਰਗਟ ਸਿੰਘ ਅਗੇਤੀ, ਹਰਦੇਵ ਸਿੰਘ ਅਗੇਤੀ, ਹਰਜੀਤ ਸਿੰਘ ਰੂਪ ਰਾਏ, ਇੰਦਰਜੀਤ ਸਿੰਘ ਪੱਪੂ, ਹਰਬੰਸ ਸਿੰਘ ਖੱਟੜਾ, ਚਰਨਜੀਤ ਬਾਤਿਸ਼, ਚੰਚਲ ਗਾਬਾ, ਸੁਰਜੀਤ ਸਿੰਘ ਬਾਬਰਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ 1.54 ਕਰੋੜ ਦੇ ਚੈੱਕ ਵੰਡੇ ਅਗਲੀ ਖ਼ਬਰ ਸਾਬਕਾ ਪ੍ਰਧਾਨ ਭੱਟੀ ਨੇ ਭਖਾਈ ਚੋਣ ਮੁਹਿੰਮ, ਵਾਰਡ ਵਾਸੀਆਂ ਵਲੋਂ ਮਿਲਿਆ ਭਰਵਾਂ ਹੁੰਗਾਰਾ
Ad Position 24