19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਾਜਪੁਰਾ-ਪਟਿਆਲਾ ਬਾਈਪਾਸ 'ਤੇ ਗੋਲੀ ਚੱਲਣ ਨਾਲ ਬਣਿਆ ਦਹਿਸ਼ਤ ਦਾ ਮਾਹੌਲ

Ad Position 21
No active advertisement
ਅਜੀਤ ਡੈਸਕ 21-05-2026
ਰਾਜਪੁਰਾ, 20 ਮਈ (ਰਣਜੀਤ ਸਿੰਘ)-ਰਾਜਪੁਰਾ-ਪਟਿਆਲਾ ਬਾਈਪਾਸ 'ਤੇ ਬਣੇ ਰੇਲਵੇ ਓਵਰਬਿ੍ਜ ਦੇ ਹੇਠਾਂ ਇਕ ਮੈਰਿਜ ਪੈਲੇਸ ਦੇ ਸਾਹਮਣੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਚੱਲਣ ਨਾਲ ਹਲਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਜਾਣਕਾਰੀ ਮੁਤਾਬਿਕ ਰੇਲਵੇ ਓਵਰਬਿ੍ਜ ਦੇ ਹੇਠਾਂ ਇਕ ਵਿਅਕਤੀ ਜਿਹੜਾ ਕਿ ਬਸੰਤਪੁਰਾ ਸਾਈਡ ਦਾ ਦੱਸਿਆ ਜਾ ਰਿਹਾ ਹੈ ਉਸ ਵਲੋਂ ਗੋਲੀ ਚਲਾਈ ਗਈ ਹੈ | ਸ਼ੁਰੂਆਤੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਭਾਵੇਂ ਇਸ ਨਾਲ ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ | ਪਰ ਸ਼ਹਿਰ 'ਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਈਆਂ ਦੇ ਦਿਲਾਂ ਦੀ ਧੜਕਣ ਤੇਜ਼ ਹੋ ਗਈ ਹੈ | ਗੋਲੀ ਚੱਲਣ ਨੂੰ ਲੈ ਕੇ ਸ਼ਹਿਰ ਵਿਚ ਕਈ ਤਰ੍ਹਾਂ ਦੀ ਘੁਸਰ-ਮੁਸਰ ਸ਼ੁਰੂ ਹੋ ਗਈ ਹੈ | ਪਤਾ ਲੱਗਾ ਹੈ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ | ਇਸ ਸੰਬੰਧ ਵਿਚ ਪੁਲਿਸ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚੱਲਣ ਦੀ ਘਟਨਾ ਬਾਰੇ ਛਾਣਬੀਣ ਕੀਤੀ ਜਾ ਰਹੀ ਹੈ | ਗੋਲੀ ਚਲਾਉਣ ਵਾਲੇ ਵਿਅਕਤੀ ਦੇ ਘਰਦਿਆਂ ਨੂੰ ਬੁਲਾਇਆ ਗਿਆ ਹੈ ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗੋਲੀ ਕਿਉਂ ਚਲਾਈ ਗਈ ਹੈ | ਪੁਲਿਸ ਘਟਨਾ ਦੀ ਜਾਂਚ 'ਚ ਜੁੱਟ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਚਲੀਆ ਸਮਾਗਮ ਕਰਵਾਇਆ ਅਗਲੀ ਖ਼ਬਰ ਵਪਾਰ ਮੰਡਲ ਭਾਦਸੋਂ ਨੇ ਸਫ਼ਾਈ ਕਰਮਚਾਰੀ ਸੰਘਰਸ਼ ਨੂੰ ਦਿੱਤਾ ਸਮਰਥਨ
Ad Position 24