ਪਟਿਆਲਾ, 20 ਮਈ (ਧਰਮਿੰਦਰ ਸਿੰਘ ਸਿੱਧੂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰੂ ਅਰਜਨ ਕੀਰਤਨ ਮੰਡਲ ਵਲੋਂ ਚਲੀਆ ਸਮਾਗਮ ਸ਼ਾਂਤੀ ਨਗਰ ਵਿਖੇ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲਾਂ ਵਲੋਂ ਕੀਤਾ ਗਿਆ | ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਹਾਜ਼ਰੀ ਲਗਵਾਈ | ਇਸ ਸਮਾਗਮ ਦੌਰਾਨ ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਡਾ. ਪਦਮਸ੍ਰੀ ਜਗਜੀਤ ਸਿੰਘ ਦਰਦੀ, ਡਾਇਰੈਕਟਰ ਜਸਵਿੰਦਰ ਕੌਰ ਦਰਦੀ, ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ, ਪਿ੍ੰਸੀਪਲ ਕਮਲਜੀਤ ਕੌਰ ਸਮੇਤ ਸਕੂਲਾਂ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ | ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰੂ ਅਰਜਨ ਕੀਰਤਨ ਮੰਡਲ ਅਤੇ ਹੋਰ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਸਮਾਗਮ ਦੌਰਾਨ ਗੁਰੂ ਅਰਜਨ ਕੀਰਤਨ ਮੰਡਲ ਦੇ ਸਮੁੱਚੇ ਪ੍ਰਬੰਧਕ ਮੌਜੂਦ ਸਨ |