20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਡੀਜ਼ਲ-ਪੈਟਰੋਲ 'ਤੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਪੰਜਾਬ ਸਰਕਾਰ-ਚੰਦੂਮਾਜਰਾ

Ad Position 21
No active advertisement
ਅਜੀਤ ਡੈਸਕ 22-05-2026
ਸਨÏਰ, 21 ਮਈ (ਸੋਖਲ)-ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਅਸਰ ਆਮ ਜਨਤਾ ਅਤੇ ਖ਼ਾਸ ਤÏਰ 'ਤੇ ਕਿਸਾਨ ਵਰਗ 'ਤੇ ਪੈ ਰਿਹਾ ਹੈ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇ ਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ¢ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਕਾਰਨ ਮਹਿੰਗਾਈ ਦਾ ਬੋਝ ਲਗਾਤਾਰ ਵੱਧ ਰਿਹਾ ਹੈ¢ ਆਮ ਆਦਮੀ ਪਹਿਲਾਂ ਹੀ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਿਹਾ ਹੈ, ਪਰ ਤੇਲ ਦੀਆਂ ਕੀਮਤਾਂ ਵਧਣ ਨਾਲ ਆਵਾਜਾਈ, ਖੇਤੀਬਾੜੀ ਅਤੇ ਹੋਰ ਜ਼ਰੂਰੀ ਸੇਵਾਵਾਂ ਦੀ ਲਾਗਤ ਵਿਚ ਵਾਧਾ ਹੋ ਰਿਹਾ ਹੈ¢ ਇਸ ਦਾ ਸਿੱਧਾ ਅਸਰ ਹਰ ਘਰ ਦੇ ਬਜਟ 'ਤੇ ਪੈ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਇਸ ਸਮੇਂ ਖੇਤੀਬਾੜੀ ਦੇ ਕੰਮ ਜ਼ੋਰਾਂ 'ਤੇ ਹਨ ਅਤੇ ਅਗਲੇ ਦੋ ਮਹੀਨਿਆਂ ਦÏਰਾਨ ਡੀਜ਼ਲ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ¢ ਕਿਸਾਨ ਟਿਊਬਵੈੱਲਾਂ, ਟਰੈਕਟਰਾਂ, ਹਾਰਵੇਸਟਰਾਂ ਅਤੇ ਹੋਰ ਖੇਤੀ ਮਸ਼ੀਨਰੀ ਨੂੰ ਚਲਾਉਣ ਲਈ ਵੱਡੇ ਪੱਧਰ 'ਤੇ ਡੀਜ਼ਲ ਦੀ ਵਰਤੋਂ ਕਰਦੇ ਹਨ¢ ਅਜਿਹੇ ਸਮੇਂ ਵਿਚ ਡੀਜ਼ਲ ਦੀ ਕੀਮਤ ਵਿਚ ਵਾਧਾ ਕਿਸਾਨਾਂ ਲਈ ਵੱਡਾ ਆਰਥਿਕ ਬੋਝ ਸਾਬਤ ਹੋ ਰਿਹਾ ਹੈ¢ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਮਹਿੰਗੀਆਂ ਖਾਦਾਂ, ਬੀਜਾਂ, ਕੀਟਨਾਸ਼ਕਾਂ ਅਤੇ ਬਿਜਲੀ ਦੇ ਖ਼ਰਚਿਆਂ ਕਾਰਨ ਆਰਥਿਕ ਦਬਾਅ ਹੇਠ ਹਨ¢ ਉੱਤੇ ਤੋਂ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ¢ ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਜੇਕਰ ਕਿਸਾਨ ਆਰਥਿਕ ਤÏਰ 'ਤੇ ਕਮਜ਼ੋਰ ਹੋਵੇਗਾ ਤਾਂ ਇਸ ਦਾ ਪ੍ਰਭਾਵ ਸੂਬੇ ਦੀ ਸਮੁੱਚੀ ਅਰਥਵਿਵਸਥਾ 'ਤੇ ਵੀ ਪਵੇਗਾ¢ ਉਨ੍ਹਾਂ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਲੋਕਾਂ ਨੂੰ ਤੁਰੰਤ ਰਾਹਤ ਦੇਣ ਲਈ ਤੇਲ 'ਤੇ ਲੱਗਣ ਵਾਲੇ ਟੈਕਸਾਂ ਵਿੱਚ ਕਟÏਤੀ ਕੀਤੀ ਜਾਵੇ¢ ਉਨ੍ਹਾਂ ਖ਼ਾਸ ਤÏਰ 'ਤੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਣ ਨਾਲ ਸੂਬਾ ਸਰਕਾਰ ਨੂੰ ਵੇਟ ਰਾਹੀਂ ਵੱਧ ਆਮਦਨ ਹੁੰਦੀ ਹੈ, ਪਰ ਮÏਜੂਦਾ ਹਾਲਾਤਾਂ ਵਿਚ ਇਸ ਵਾਧੂ ਆਮਦਨ ਨੂੰ ਛੱਡ ਕੇ ਲੋਕਾਂ ਨੂੰ ਸਿੱਧੀ ਰਾਹਤ ਦੇਣੀ ਚਾਹੀਦੀ ਹੈ¢ਚੰਦੂਮਾਜਰਾ ਨੇ ਕਿਹਾ ਕਿ ਸਰਕਾਰਾਂ ਦਾ ਫਰਜ਼ ਹੈ ਕਿ ਉਹ ਲੋਕਾਂ ਦੀਆ ਮੁਸ਼ਕਲਾਂ ਨੂੰ ਸਮਝਣ ਅਤੇ ਸਮੇਂ-ਸਿਰ ਰਾਹਤ ਪ੍ਰਦਾਨ ਕਰਨ¢ ਜੇਕਰ ਇੰਧਨ ਦੀਆਂ ਕੀਮਤਾਂ 'ਤੇ ਕੰਟਰੋਲ ਨਾ ਕੀਤਾ ਗਿਆ ਤਾਂ ਮਹਿੰਗਾਈ ਹੋਰ ਵਧੇਗੀ ਅਤੇ ਇਸ ਦਾ ਸਭ ਤੋਂ ਵੱਡਾ ਨੁਕਸਾਨ ਮੱਧਵਰਗ, ਮਜ਼ਦੂਰ ਵਰਗ ਅਤੇ ਕਿਸਾਨਾਂ ਨੂੰ ਝੱਲਣਾ ਪਵੇਗਾ¢ ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਅਤੇ ਪੰਜਾਬ ਸਰਕਾਰ ਲੋਕ ਹਿਤ ਨੂੰ ਧਿਆਨ ਵਿਚ ਰੱਖਦਿਆਂ ਜਲਦ ਹੀ ਢੁੱਕਵੇਂ ਕਦਮ ਚੁੱਕਣਗੀਆਂ ਤਾਂ ਜੋ ਆਮ ਜਨਤਾ ਅਤੇ ਕਿਸਾਨਾਂ ਨੂੰ ਵੱਧ ਰਹੀਆਂ ਕੀਮਤਾਂ ਦੇ ਬੋਝ ਤੋਂ ਰਾਹਤ ਮਿਲ ਸਕੇ¢
Ad Position 22
No active advertisement
ਪਿਛਲੀ ਖ਼ਬਰ ਛੇ ਦਿਨਾਂ ਤੋਂ ਬਿਜਲੀ ਗ਼ਾਇਬ, ਖ਼ਪਤਕਾਰਾਂ ਵਲੋਂ ਪਟਿਆਲਾ-ਪਿਹੋਵਾ ਮਾਰਗ ਜਾਮ ਅਗਲੀ ਖ਼ਬਰ ਆਈ.ਟੀ.ਆਈ. ਮਲੇਰਕੋਟਲਾ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਮੁਕਾਬਲਿਆਂ 'ਚ ਮਾਰੀ ਬਾਜ਼ੀ <br/>
Ad Position 24