19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਸਰਪੰਚਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-05-2026
ਸਨੌਰ 21 ਮਈ (ਸੋਖਲ)-ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ ਵਲੋਂ ਬਲਾਕ ਸਨੌਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਲੋਕ ਭਲਾਈ ਨਾਲ ਜੁੜੇ ਅਹਿਮ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਚੇਅਰਮੈਨ ਹੈਪੀ ਪਹਾੜੀਪੁਰ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਵਿਚ ਚੱਲ ਰਹੇ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਪੂਰਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸਰਪੰਚਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ |
ਇਸ ਮੌਕੇ ਸਰਪੰਚਾਂ ਨੇ ਵੀ ਆਪਣੇ-ਆਪਣੇ ਪਿੰਡਾਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੀਟਿੰਗ ਵਿਚ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਰਾਜ ਕੁਮਾਰ, ਗੁਰਜੀਤ ਸਿੰਘ, ਜਸਪਾਲ ਸਿੰਘ ਡੰਡੋਆ, ਸੇਵਾਦਾਸ ਸਰਪੰਚ ਸਲੇਮਪੁਰ ਪੰਡਤਾ, ਗੁਰਪ੍ਰੀਤ ਸਿੰਘ ਗੋਪੀ, ਮੰਗਾ ਅਸਰਪੁਰ, ਹੈਪੀ ਅੰਮਿ੍ਤਸਰੀਆ, ਹਰਿੰਦਰ ਸਿੰਘ ਬਿਲਾਸਪੁਰ, ਹਰਪਾਲ ਸਿੰਘ ਮਹਾਦੀਪੁਰ, ਰਿੰਕੂ ਚਰਾਸੋ, ਗੁਰਪ੍ਰੀਤ ਸਿੰਘ ਅਲੀਪੁਰ ਜੱਟਾ, ਗੁਰਪ੍ਰੀਤ ਸਿੰਘ ਰਿਸ਼ੀ ਕਾਲੋਨੀ, ਬਲਵਿੰਦਰ ਸਿੰਘ ਅਕੌਤ, ਜਸਪਾਲ ਸਿੰਘ ਜਫਰਪੁਰ, ਲਾਜਪਤ ਪੂਨੀਆਂ ਜੱਟਾ, ਮਲਕੀਤ ਸਰਪੰਚ, ਗੁਰਦੀਪ ਸਿੰਘ ਕੱਕੇਪੁਰ, ਪੰਮਾ ਕੱਕੇਪੁਰ, ਦਵਿੰਦਰ ਸਿੰਘ ਨਨਾਨਸੂ ਅਤੇ ਸੀਰਾ ਸਰਪੰਚ ਡੇਰਾ ਮਰਦਾਹੇੜੀ ਸਮੇਤ ਹੋਰ ਕਈ ਪੰਚਾਇਤੀ ਨੁਮਾਇੰਦਿਆਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਲਈ ਰਜਿਸਟ੍ਰੇਸ਼...
Ad Position 24