ਪਟਿਆਲਾ, 21 ਮਈ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਨਾਲ ਜੁੜੇ ਸਾਰੇ ਸੀਨੀਅਰ ਆਗੂਆਂ ਅਤੇ ਧਾਰਮਿਕ ਵਿੰਗ ਦੀ ਬੈਠਕ ਪਵਨ ਗੁਪਤਾ ਦੀ ਪ੍ਰਧਾਨਗੀ 'ਚ ਹੋਈ | ਇਸ ਮੀਟਿੰਗ ਵਿਚ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਪ੍ਰਦੀਪ ਵਰਮਾ ਰਾਸ਼ਟਰੀ ਬੁਲਾਰੇ, ਹੇਮਰਾਜ ਗੋਇਲ ਰਾਸ਼ਟਰੀ ਸਲਾਹਕਾਰ ਅਤੇ ਪੰਜਾਬ ਚੇਅਰਮੈਨ ਸ੍ਰੀ ਰਾਮ ਹਨੂਮਾਨ ਸੇਵਾ ਦਲ, ਚੰਦ ਸ਼ਰਮਾ ਸੂਬਾ ਜਨਰਲ ਸਕੱਤਰ ਸ੍ਰੀ ਰਾਮ ਹਨੂਮਾਨ ਸੇਵਾ ਦਲ, ਕਿ੍ਸ਼ਨਾ ਗਾਬਾ, ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ, ਸਮਾਕਾਂਤ ਪਾਂਡੇ, ਸੀਨੀਅਰ ਉਪ ਪ੍ਰਧਾਨ ਪੰਜਾਬ ਜ਼ਿਲ੍ਹਾ ਇੰਚਾਰਜ ਪਟਿਆਲਾ, ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਆਈ.ਟੀ. ਸੈਨਾ, ਅਮਰਜੀਤ ਬੰਟੀ ਪੰਜਾਬ ਚੇਅਰਮੈਨ ਯੁਵਾ ਸੈਨਾ ਪੰਜਾਬ, ਪੰਡਿਤ ਬਦਰੀ ਪ੍ਰਸਾਦ, ਪੰਜਾਬ ਪ੍ਰਧਾਨ ਸ੍ਰੀ ਰਾਮ ਹਨੂਮਾਨ ਸੇਵਾ ਦਲ, ਨਵਦੀਪ ਮਿੱਤਲ, ਜ਼ਿਲ੍ਹਾ ਜਨਰਲ ਸਕੱਤਰ ਹਿੰਦੁਸਤਾਨ ਵਪਾਰ ਸੈਨਾ ਪਟਿਆਲਾ, ਭੋਲਾ ਸ਼ਰਮਾ, ਜ਼ਿਲ੍ਹਾ ਚੇਅਰਮੈਨ ਸ਼ਿਵ ਸੈਨਾ ਹਿੰਦੁਸਤਾਨ ਪਟਿਆਲਾ, ਰਵੀ ਸੋਹਲ ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ, ਹਰਪ੍ਰੀਤ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ, ਨੰਦ ਲਾਲ, ਜ਼ਿਲ੍ਹਾ ਉਪ ਪ੍ਰਧਾਨ ਪਟਿਆਲਾ, ਗੁਰਪ੍ਰੀਤ ਬੱਗੀ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸ੍ਰੀ ਰਾਮ ਹਨੂਮਾਨ ਸੇਵਾ ਦਲ ਪਟਿਆਲਾ, ਪਵਨਜੀਤ ਸ਼ਰਮਾ ਧਾਰਮਿਕ ਪ੍ਰਚਾਰਕ ਸ੍ਰੀ ਰਾਮ ਹਨੂਮਾਨ ਸੇਵਾ ਦਲ ਦੀ ਇਕ ਸਾਂਝੀ ਮੀਟਿੰਗ ਹੋਈ | ਉਪਰੋਕਤ ਸਾਂਝੀ ਮੀਟਿੰਗ ਵਿਚ ਪਟਿਆਲਾ ਵਿਚ ਸ੍ਰੀ ਕਾਲੀ ਮਾਤਾ ਮੰਦਰ ਦੇ ਚੱਲ ਰਹੇ ਨਵੀਨੀਕਰਨ ਅਤੇ ਸੁੰਦਰੀਕਰਨ ਸੰਬੰਧੀ ਕਈ ਵਿਵਾਦਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਗਈ | ਹਾਲ ਹੀ ਦੇ ਸਾਲਾਂ ਵਿਚ ਸ੍ਰੀ ਕਾਲੀ ਮਾਤਾ ਮੰਦਰ ਪ੍ਰਬੰਧਕ ਕਮੇਟੀ ਨੇ ਸਨਾਤਨ ਹਿੰਦੂ ਧਰਮ ਦੇ ਰੀਤੀ ਰਿਵਾਜ਼ਾਂ ਦੇ ਉਲਟ ਕਾਰਵਾਈਆਂ ਅਤੇ ਫ਼ੈਸਲੇ ਲਏ ਹਨ | ਪਵਨ ਗੁਪਤਾ ਨੇ ਸਾਰੇ ਸੁਝਾਵਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਦੀ ਰਣਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ | ਅਗਲਾ ਐਲਾਨ ਜਲਦੀ ਹੀ ਕੀਤਾ ਜਾਵੇਗਾ ਜਿਸ ਵਿਚ ਸਾਰੇ ਹਿੰਦੂ ਸੰਗਠਨਾਂ ਦੁਆਰਾ ਉਠਾਏ ਗਏ ਸਾਰੇ ਧਾਰਮਿਕ ਮੁੱਦਿਆਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ |