19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਧਾਇਕ ਜੌੜਾਮਾਜਰਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕਾਰਜਕਰਤਾਵਾਂ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 22-05-2026
ਸਮਾਣਾ, 21 ਮਈ (ਸਾਹਿਬ ਸਿੰਘ)-ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਦਫ਼ਤਰ ਵਿਚ ਕਾਰਜਕਰਤਾਵਾਂ ਨਾਲ ਬੈਠਕ ਕੀਤੀ | ਜਿਸ ਵਿਚ ਵੱਡੀ ਗਿਣਤੀ 'ਚ 'ਆਪ' ਵਰਕਰਾਂ ਨੇ ਹਿੱਸਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਵੀ ਮੌਜੂਦ ਸਨ | ਹਲਕੇ ਦੇ ਵੱਖ-ਵੱਖ ਭਾਗਾਂ ਵਿਚੋਂ ਆਏ 'ਆਪ' ਕਾਜਰਕਰਤਾਵਾਂ ਨੇ ਵਿਧਾਇਕ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਵਿਧਾਇਕ ਜੌੜਾਮਾਜਰਾ ਪਾਰਟੀ ਦੇ ਹਰ ਵਲੰਟੀਅਰ ਨਾਲ ਪਹੁੰਚ ਰੱਖਦੇ ਹਨ | ਜਿਸ ਕਰਕੇ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਨਾਲ ਤਾਲਮੇਲ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਉਂਦੀ | ਸ. ਜੌੜਾਮਾਜਰਾ ਨੇ ਕਾਰਜਕਰਤਾਵਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਹਰ ਖੇਤਰ ਵਿਚ ਵਿਕਾਸ ਕੀਤਾ ਹੈ ਜਿਸ ਨਾਲ ਪਛੜਿਆ ਹੋਇਆ ਪੰਜਾਬ ਸੂਬਾ ਭਾਰਤ ਦੇ ਪਹਿਲੇ ਰਾਜਾਂ ਵਿਚ ਆ ਗਿਆ ਹੈ | ਸੂਬੇ ਵਿਚ ਸੜਕਾਂ ਦਾ ਜਾਲ ਵਿਛ ਰਿਹਾ ਹੈ | ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੰਗੇ ਤੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ | ਸੈਂਕੜੇ ਤਸਕਰਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ | ਨਹਿਰੀ ਪਾਣੀ ਸੂਬੇ ਦੇ ਖੇਤਾਂ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ ਜਿਸ ਨਾਲ ਕਿਸਾਨਾਂ ਦੀ ਟਿਊਬਵੈੱਲਾਂ 'ਤੇ ਨਿਰਭਰਤਾ ਘੱਟ ਹੋਈ ਹੈ | ਮੁਫ਼ਤ ਬਿਜਲੀ ਅਤੇ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਨਾਲ ਸੂਬੇ ਦੀਆਂ ਔਰਤਾਂ ਖ਼ੁਸ਼ ਹਨ | 10 ਲੱਖ ਰੁਪਏ ਦਾ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਨਾਲ ਰਾਜ ਦੇ ਹਰ ਵਰਗ ਨੂੰ ਮੁਫ਼ਤ ਇਲਾਜ ਮਿਲ ਰਿਹਾ ਹੈ | ਸ. ਜੌੜਾਮਾਜਰਾ ਨੇ ਕਾਰਜਕਰਤਾਵਾਂ ਨੂੰ ਕਿਹਾ ਕਿ ਉਹ 'ਆਪ' ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ 2027 'ਚ 'ਆਪ' ਦੀ ਸਰਕਾਰ ਬਣਾਉਣ ਲਈ ਸਰਗਰਮ ਹੋ ਜਾਣ |
Ad Position 22
No active advertisement
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਦਿੱਤੂਪੁਰ 'ਚ ਦਾਨੀ ਵਿਅਕਤੀਆਂ ਨੇ ਬੈਗ ਵੰਡੇ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 18 ਫ਼ੀਸਦੀ ਡੀ.ਏ. ਤੁਰੰਤ ਜਾਰੀ ਕਰੇ-ਅਧਿਆਪਕ ਦਲ ਪੰਜਾਬ
Ad Position 24