19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਭ ਤੋਂ ਵੱਧ ਸਹੂਲਤਾਂ ਦਿੱਤੀਆਂ-ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ

Ad Position 21
No active advertisement
ਅਜੀਤ ਡੈਸਕ 22-05-2026
ਪਾਤੜਾਂ, 21 ਮਈ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਮਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਿਆਂ ਕੀਤਾ ਹੈ | ਇਸ ਮੌਕੇ ਵਿਧਾਇਕ ਦੀ ਮੌਜੂਦਗੀ 'ਚ ਰਾਜਵਿੰਦਰ ਕੌਰ ਰਾਣੀ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਸਰਕਾਰ ਬਣਨ ਸਾਰ 600 ਯੂਨਿਟ ਬਿਜਲੀ ਮੁਫ਼ਤ ਦੀ ਸਹੂਲਤ ਦਿੱਤੀ ਗਈ | ਇਸ ਤੋਂ ਇਲਾਵਾ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੇ ਕੇ ਜਿੱਥੇ ਕੁਦਰਤੀ ਪਾਣੀ ਉਨ੍ਹਾਂ ਦੇ ਖੇਤਾਂ ਤੱਕ ਪਹੁੰਚਾਇਆ ਉੱਥੇ ਦਿਨ-ਦਿਨ ਨੀਵੇਂ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡੰੂਘਾ ਹੋਣ ਤੋਂ ਰੋਕ ਕੇ ਪੰਜਾਬ ਦੇ ਲੋਕਾਂ ਨੂੰ ਉਹ ਕਰਕੇ ਵਿਖਾਇਆ ਜੋ 70 ਸਾਲਾਂ ਵਿਚ ਹੋਰ ਪਾਰਟੀਆਂ ਨਹੀਂ ਕਰ ਸਕੀਆਂ | ਉਨ੍ਹਾਂ ਪਾਤੜਾਂ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ 'ਤੇ ਗਰਾਂਟਾਂ ਦਿੱਤੀਆਂ ਗਈਆਂ ਹਨ ਜਿਸ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਲਈ ਪਾਰਕ ਅਤੇ ਅਤੇ ਕਾਰ ਪਾਰਕਿੰਗ ਦੀ ਸਹੂਲਤ ਵੀ ਦਿੱਤੀ ਗਈ ਹੈ ਅਤੇ ਇਨ੍ਹਾਂ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਕੇ ਸ਼ਹਿਰ ਵਿਚ ਹੋਰ ਵੀ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਹਿਤਾ, ਮਹਿੰਗਾ ਬਰਾੜ ਚੇਅਰਮੈਨ ਮਾਰਕੀਟ ਕਮੇਟੀ, ਸੁਖਜੀਤ ਸਿੰਗ ਹੈਪੀ ਕਾਲੇਕਾ ਚੇਅਰਮੈਨ, ਕੌਂਸਲਰ ਅੰਮਿ੍ਤਪਾਲ ਸਿੰਘ ਕਾਲੇਕਾ, ਕੁਲਦੀਪ ਸਿੰਘ ਥਿੰਦ, ਤਜਿੰਦਰ ਸਿੰਘ ਤੇਜ਼ੀ, ਕੁਲਦੀਪ ਸਿੰਘ ਬਿੱਟੂ ਬਦੇਸ਼ਾ, ਪ੍ਰੋ. ਰਾਜਵਿੰਦਰ ਸਿੰਘ, ਨਰਿੰਦਰ ਬੌਕਸਰ, ਗੁਰਦਿੱਤ ਸਿੰਘ ਗਗਨ, ਆਨੰਦ ਬੌਕਸਰ, ਕਾਲਾ ਪੇਂਟਰ, ਰਾਜਵਿੰਦਰ ਸਿੰਘ, ਬੂਟਾ ਸਿੰਘ, ਅਨੈਬ ਸਿੰਘ, ਰਾਜਵਿੰਦਰ ਰਾਣੀ, ਬਾਬਾ ਕੁਲਦੀਪ ਸਿੰਘ, ਹਰਜਿੰਦਰ ਸਿੰਘ, ਕਾਕਾ ਸਿੰਘ, ਰੇਸ਼ਮ ਸਿੰਘ, ਗੁਰਮੁਖ ਸਿੰਘ, ਮੇਜਰ ਸਿੰਘ ਵਿਰਕ, ਸ਼ਮਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖਿੰਡਾਂ, ਅਵਤਾਰ ਸਿੰਘ, ਅਨੌਖ ਸਿੰਘ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਜਨਾਰਦਨ, ਗੋਲਡੀ, ਗੁਲਾਬ ਸਿੰਘ, ਸ਼ੌਕਤ ਖ਼ਾਨ, ਕਸ਼ਮੀਰ ਮੁਹੰਮਦ, ਅਸਲਾਮ ਮੁਹੰਮਦ, ਚਮਕੌਰ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ ਰਾਜੂ, ਜਰਨੈਲ ਸਿੰਘ ਫ਼ੌਜੀ, ਸਤਨਾਮ ਸਿੰਘ, ਆਸਾ ਸਿੰਘ, ਗੁਲਾਬ ਸਿੰਘ ਮਾਨ, ਨਸ਼ਾਬਰ ਸਿੰਘ, ਮੋਹਣ ਲਾਲ, ਜਸਦੇਵ ਸਿੰਘ, ਰਾਜੂ ਸਿੰਘ, ਰਿੰਕੂ ਸਿੰਘ, ਕੁਲਦੀਪ ਸਿੰਘ ਭੁੱਲਰ, ਗੁਰਪ੍ਰੀਤ ਗੱਗੂ, ਜਤਿੰਦਰ ਮਾਨ, ਰਾਮ ਲਾਲ ਮਾਸਟਰ, ਮਨਮੇਰ ਸਿੰਘ, ਗੱਜਣ ਸਿੰਘ, ਦਵਿੰਦਰ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ, ਅਨੁਰਾਗ ਵਕੀਲ, ਪੁਨੀਤ ਜਿੰਦਲ, ਇੰਦਰਜੀਤ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੱਖਦੀ ਗਰਮੀ 'ਚ ਵੱਖ-ਵੱਖ ਉਮੀਦਵਾਰਾਂ ਤੇ ਸਮਰਥਕਾਂ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਅਗਲੀ ਖ਼ਬਰ ਸ਼ਹਿਰ ਵਿਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਹੂੰਝਾਂਫੇਰ ਜਿੱਤ ਹਾਸਿਲ ਕਰੇਗੀ-ਸੀਨੀਅਰ ਆਗੂ ਸੁਖਬੀਰ...
Ad Position 24