18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ 3 ਤੋਂ ਆਪ ਦੇ ਉਮੀਦਵਾਰ ਰੁਚੀ ਗਰਗ ਦੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-05-2026
ਪਾਤੜਾਂ, 21 ਮਈ (ਗੁਰਇਕਬਾਲ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 3 ਤੋਂ ਉਮੀਦਵਾਰ ਰੁਚੀ ਗਰਗ ਦੇ ਚੋਣ ਦਫਤਰ ਦਾ ਅੱਜ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਉਦਘਾਟਨ ਕੀਤਾ ਗਿਆ | ਇਸ ਮÏਕੇ ਪੰਜਾਬ ਦੇ ਕੈਬਨਟ ਮੰਤਰੀ ਵਰਿੰਦਰ ਗੋਇਲ ਦੇ ਲੜਕੇ ਸÏਰਵ ਗੋਇਲ, ਐਮ.ਡੀ.ਬੀ. ਗਰੁੱਪ ਦੇ ਚੇਅਰਮੈਨ ਪੰਕਜ ਸਿੰਗਲਾ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਚੇਅਰਮੈਨ ਮਹਿੰਗਾ ਸਿੰਘ ਬਰਾੜ, ਕੌਂਸਲਰ ਕੁਲਦੀਪ ਸਿੰਘ ਥਿੰਦ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ, ਸੁਰਿੰਦਰ ਕੁਮਾਰ ਪੈਂਦ, ਪ੍ਰਧਾਨ ਰਾਜ ਕੁਮਾਰ, ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀਆਂ ਨੇ ਸ਼ਮੂਲੀਅਤ ਕੀਤੀ¢ ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਰੁਚੀ ਗਰਗ ਦੇ ਪਤੀ ਸਾਬਕਾ ਕੌਂਸਲਰ ਸੋਨੀ ਜਲੂਰ ਨੇ ਪਿਛਲੇ ਪਲਾਨ ਦੌਰਾਨ ਵਾਰਡ ਦੇ ਵੱਡੀ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਸਨ ਅਤੇ ਹੁਣ ਉਹਨਾਂ ਦੀ ਧਰਮ ਪਤਨੀ ਰੁਚੀ ਗਰਗ ਨੂੰ ਵਾਰਡ ਨੰਬਰ ਤਿੰਨ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਰਡ ਦੇ ਲੋਕਾਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ ਹੈ ਉਸ ਨੇ ਸਾਬਿਤ ਕਰ ਦਿੱਤਾ ਹੈ ਕਿ ਸੋਨੀ ਜਲੂਰ ਦੀ ਧਰਮ ਪਤਨੀ ਰੁਚੀ ਗਰਗ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ¢ ਉਨ੍ਹਾਂ ਵਾਰਡ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਰੁਚੀ ਗਰਗ ਨੂੰ ਜਿਤਾ ਕੇ ਭੇਜੋ ਵਾਰਡ ਅੰਦਰ ਕੋਈ ਵੀ ਸਮੱਸਿਆ ਨਹੀਂ ਰਹਿਣ ਦਿੱਤੀ ਜਾਵੇਗੀ¢ ਇਸ ਮÏਕੇ ਉਮੀਦਵਾਰ ਰੁਚੀ ਗਰਗ ਅਤੇ ਉਨ੍ਹਾਂ ਦੇ ਪਤੀ ਸੋਨੀ ਜਲੂਰ ਨੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੇ ਸੁਦਾ ਰਿਣੀ ਰਹਿਣਗੇ ਜਿਨਾਂ ਨੇ ਅੱਜ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਹਨਾਂ ਨੂੰ ਸਮਰਥਨ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਜਿੱਤਣ ਉਪਰੰਤ ਉਹ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ ਅਤੇ ਵਾਰਡ ਅੰਦਰ ਸਾਰੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਾਤੜਾਂ ਦੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਿੰਨੀ ਅਰੋੜਾ ਦੇ ਹੱਕ 'ਚ ਉਨਾਂ ਦੇ ਪਤੀ ਗੁਰਮੀਤ ਅਰੋੜਾ... ਅਗਲੀ ਖ਼ਬਰ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਦਾ ਵਫ਼ਦ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਮਿਲਿਆ <br/>
Ad Position 24