18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਵ-ਨਿਯੁਕਤ ਡੀ.ਐੱਸ.ਪੀ. ਬਨੂੜ ਨੇ ਪਬਲਿਕ ਬੈਠਕ ਦੌਰਾਨ ਸਹਿਯੋਗ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 22-05-2026
ਬਨੂੜ, 21 ਮਈ (ਭੁਪਿੰਦਰ ਸਿੰਘ)-ਬਨੂੜ ਸਬ-ਤਹਿਸੀਲ ਨੂੰ ਸਬ ਡਵੀਜ਼ਨ ਦਾ ਦਰਜਾ ਮਿਲਣ ਉਪਰੰਤ ਮਿਲੇ ਪਹਿਲੇ ਡੀ.ਐਸ.ਪੀ. ਸੁਖਦੇਵ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਪਲੇਠੀ ਬੈਠਕ ਕੀਤੀ ਅਤੇ ਸ਼ਹਿਰ ਵਾਸੀ ਦੇ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਪੰਜਾਬ ਪੁਲਿਸ ਵਿਚ 33 ਸਾਲ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਡਰੱਗ ਮੁਕਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ ਅਤੇ ਹਰੇਕ ਮਸਲੇ ਨੂੰ ਗੱਲਬਾਤ ਨਾਲ ਸੁਲਝਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਅਤੇ ਪਿੰਡ ਦੇ ਮਸਲਿਆਂ ਨੂੰ ਖ਼ੁਦ ਸੁਲਝਾਇਆ ਜਾਵੇ | ਇਸ ਨਾਲ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ | ਉਨ੍ਹਾਂ ਨਾਲ ਥਾਣਾ ਮੁਖੀ ਬਨੂੜ ਅਰਸ਼ਦੀਪ ਸ਼ਰਮਾ, ਰੀਡਰ ਭੁਪਿੰਦਰ ਸਿੰਘ ਹਾਜ਼ਰ ਸਨ | ਇਸ ਮੌਕੇ ਹਾਜ਼ਰ ਆਪ ਦੇ ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ, ਵਪਾਰ ਮੰਡਲ ਦੇ ਪ੍ਰਧਾਨ ਜੀਵਨ ਕੁਮਾਰ ਤੇ ਸਰਪੰਚ ਤਰਸੇਮ ਸਿੰਘ, ਮੈਡੀਕਲ ਐਸੋਸੀਏਸ਼ਨ ਬਨੂੜ, ਸੁਨਿਆਰਾ ਐਸੋਸੀਏਸ਼ਨ ਬਨੂੜ ਨੇ ਡੀ.ਐਸ.ਪੀ. ਸੁਖਦੇਵ ਸਿੰਘ ਨੂੰ ਜੀ ਆਇਆ ਕਿਹਾ ਅਤੇ ਸਨਮਾਨ ਵਜੋਂ ਬੁੱਕਾ ਤੇ ਲੋਈ ਭੇਂਟ ਕੀਤੀ | ਉਨ੍ਹਾਂ ਸਮੇਤ ਬਨੂੜ ਪ੍ਰੈੱਸ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ, ਅਵਤਾਰ ਸਿੰਘ, ਅਸਵਿੰਦਰ ਸਿੰਘ, ਗੁਰਪਾਲ ਸਿੰਘ ਨੇ ਬਨੂੜ ਨੂੰ ਸਬ ਡਵੀਜ਼ਨ ਬਨਾਏ ਜਾਣ 'ਤੇ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਨਸ਼ਿਆਂ ਤੇ ਵੱਧ ਰਹੀ ਚੋਰੀਆਂ ਨੂੰ ਠੱਲ੍ਹ ਪਾਉਣ ਦੀ ਮੰਗ ਵੀ ਕੀਤੀ | ਇਸ ਮੌਕੇ ਮੁਪਿੰਦਰ ਕਸ਼ਅਪ, ਸੁਰਿੰਦਰ ਸਿੰਘ ਸੋਨੂੰ, ਰਿੰਪੀ ਵਰਮਾ, ਹਰਪਾਲ ਸਿੰਘ, ਸਾਹਿਲ ਜੈਨ, ਹਰਬੰਸ ਲਾਲ, ਰਾਜੇਸ਼ ਵਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਪੋਰਟਸ ਯੂਨੀਵਰਸਿਟੀ ਵਿਵਾਦ 'ਚ ਹਾਈਕੋਰਟ ਦੀ ਸਖ਼ਤ ਟਿੱਪਣੀ
Ad Position 24