18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਿਸਲ ਸਤਲੁਜ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 22-05-2026
ਪਟਿਆਲਾ, 21 ਮਈ (ਧਰਮਿੰਦਰ ਸਿੰਘ ਸਿੱਧੂ)-ਮਿਸਲ ਸਤਲੁਜ ਜਥੇਬੰਦੀ ਦਾ ਇਕ ਵਫ਼ਦ ਅੱਜ ਬੀਬੀ ਜਸਮੀਤ ਕੌਰ ਛੀਨਾ, ਹਲਕਾ ਇੰਚਾਰਜ ਸਨੌਰ ਦੀ ਅਗਵਾਈ ਵਿਚ ਜਿਨਾਂ 'ਚ ਅੰਗਰੇਜ਼ ਸਿੰਘ ਸ਼ੇਰਗਿੱਲ, ਅਤੇ ਸਰਦਾਰ ਯਾਦਵਿੰਦਰ ਸਿੰਘ ਯਾਦੂ ਪ੍ਰਧਾਨ ਯੂਥ ਵਿੰਗ ਮਿਸਲ ਸਤਲੁਜ ਸ਼ਾਮਲ ਸਨ, ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਿਆ | ਇਸ ਦੌਰਾਨ ਵਫ਼ਦ ਵਲੋਂ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ 'ਚ ਰੱਖਦਿਆਂ ਸੰਭਾਵੀ ਹੜ•ਾਂ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਗਿਆ | ਮੰਗ ਪੱਤਰ ਵਿਚ ਕਿਹਾ ਗਿਆ ਕਿ ਹਰ ਸਾਲ ਭਾਰੀ ਬਾਰਸ਼ਾਂ ਅਤੇ ਡੈਮਾਂ ਵਿਚ ਪਾਣੀ ਦੇ ਵਧਦੇ ਪੱਧਰ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿਚ ਹੜਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਝੱਲਣਾ ਪੈਂਦਾ ਹੈ | ਇਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲਾ ਵਿਚ ਵੀ ਇਸ ਕੁਦਰਤੀ ਆਫ਼ਤ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ | ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਹੜਾਂ ਵਰਗੀ ਆਫ਼ਤ ਨੂੰ ਸਿਰਫ਼ ਸਮੇਂ ਸਿਰ ਕੀਤੀਆਂ ਤਿਆਰੀਆਂ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ ਹੈ | ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਟਿਆਲਾ ਨੂੰ ਚਾਹੀਦਾ ਹੈ ਕਿ ਨਿਕਾਸੀ ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਕੱਚੇ ਬੰਨ•ਾਂ ਦੀ ਮੁਰੰਮਤ ਯਕੀਨੀ ਬਣਾਈ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਸੁਚੱਜੇ ਅਤੇ ਮਜ਼ਬੂਤ ਪ੍ਰਬੰਧ ਕੀਤੇ ਜਾਣ | ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਇਲਾਕੇ ਹੜਾਂ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ, ਉਨਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਰਾਹਤ ਟੀਮਾਂ, ਮੈਡੀਕਲ ਟੀਮਾਂ, ਦਵਾਈਆਂ, ਐਮਰਜੈਂਸੀ ਸਹੂਲਤਾਂ ਅਤੇ ਬਚਾਅ ਸਾਮਾਨ ਪਹਿਲਾਂ ਤੋਂ ਤਿਆਰ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਕਟ ਦੀ ਘੜੀ ਵਿਚ ਲੋਕਾਂ ਤੱਕ ਤੁਰੰਤ ਮਦਦ ਪਹੁੰਚਾਈ ਜਾ ਸਕੇ | ਮਿਸਲ ਸਤਲੁਜ ਜਥੇਬੰਦੀ ਨੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਚੇਤਾਵਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ, ਤਾਂ ਜੋ ਸੰਭਾਵੀ ਖ਼ਤਰੇ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ ਅਤੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਲੋਕ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਵੋਟ ਦਿਓ - ਡਾ. ਭਗਤੂਆਣਾ ਅਗਲੀ ਖ਼ਬਰ ਨਵ-ਨਿਯੁਕਤ ਡੀ.ਐੱਸ.ਪੀ. ਬਨੂੜ ਨੇ ਪਬਲਿਕ ਬੈਠਕ ਦੌਰਾਨ ਸਹਿਯੋਗ ਦੀ ਕੀਤੀ ਮੰਗ
Ad Position 24