29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਦੇਵ ਮਾਨ ਨੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 23-05-2026
ਨਾਭਾ, 22 ਮਈ (ਜਗਨਾਰ ਸਿੰਘ ਦੁਲੱਦੀ)-ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਦਿਆਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਗੱਲਬਾਤ ਕਰਦੇ ਹੋਏ ਦੇਵ ਮਾਨ ਨੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੈ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਬੀਮਾ ਕਾਰਡ ਬਣਾ ਕੇ ਘਰ-ਘਰ ਦੇਣ ਦੇ ਨਾਲ ਨਾਲ ਮਾਵਾ, ਧੀਆਂ, ਨੂੰ ਹਾਂ ਸਤਿਕਾਰ ਯੋਜਨਾ ਅਧੀਨ ਹਰ ਮਹਿਨੇ 1500/1000 ਰੁਪਏ ਦੇਣ ਦਾ ਆਮ ਆਦਮੀ ਪਾਰਟੀ ਦੇਣ ਦਾ ਵਚਨਬੰਦ ਹੈ, ਜੋ ਕਿ 2026 ਮਹੀਨੇ ਤੋਂ ਚਾਲੂ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਮਹੀਨੇ 300 ਯੂਨਿਟ ਬਿਜਲੀ ਹਰ ਘਰ ਵਿਚ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਫ਼ਰੀ ਜਾਰੀ ਹੈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਵਾਰਡ ਵਿਚ ਲੰਬੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਉਮੀਦਵਾਰ ਇਮਾਨਦਾਰ, ਬੇਦਾਗ਼ ਅਤੇ ਪੜ੍ਹੇ ਲਿਖੇ ਹਨ, ਜੋ 24 ਘੰਟੇ ਤੁਹਾਡੀ ਸੇਵਾ ਵਿਚ ਹਾਜ਼ਰ ਰਹਿੰਦੇ ਹਨ | ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ, ਕੁਲਦੀਪ ਸਿੰਘ ਬੱਬਰ, ਮੇਜਰ ਸਿੰਘ ਤੁੰਗਾਂ, ਜਸਵਿੰਦਰ ਸਿੰਘ ਅੱਚਲ, ਸਿਮਰਨ ਅੜਕ ਚੌਹਾਨ, ਉਪ ਚੇਅਰਮੈਨ ਬਲਾਕ ਸੰਮਤੀ ਭੁਪਿੰਦਰ ਸਿੰਘ ਕੱਲਰ ਮਾਜਰੀ, ਰਾਜੀ ਪਾਠਕ, ਜਸਵੀਰ ਸਿੰਘ ਵਜੀਦਪੁਰ ਆਦਿ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 20 ਤੋਂ ਕਾਂਗਰਸੀ ਉਮੀਦਵਾਰ ਦਰਸ਼ਨ ਸਿੰਘ ਮਾਮਾ ਵਲੋਂ ਘਰ-ਘਰ ਜਾ ਕੇ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਲੱਗਾ ਵੱਡਾ ਝਟਕਾ <br/>
Ad Position 24