ਰਾਜਪੁਰਾ, 22 ਮਈ (ਜੀ.ਪੀ. ਸਿੰਘ)-ਰਾਜਪੁਰਾ ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਸੰਬੰਧ 'ਚ ਰਾਜਪੁਰਾ ਨਗਰ ਕੌਂਸਲ ਦੇ ਵਾਰਡ ਨੰਬਰ 20 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਮਾਮਾ ਵਲੋਂ ਪਾਰਟੀ ਸਮਰਥਕਾਂ ਅਤੇ ਵਾਰਡ ਵਾਸੀਆਂ ਦੇ ਨਾਲ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ | ਕਾਂਗਰਸ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਮਾਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਵਾਸੀਆਂ ਵਲੋਂ ਕਾਫੀ ਸਮਰਥਨ ਮਿਲ ਰਿਹਾ ਹੈ ਅਤੇ ਉਨ੍ਹਾਂ ਵਾਰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਜੇਕਰ ਉਹ ਵਾਰਡ ਦੀ ਚੋਣ ਜਿਤਾ ਕੇ ਇਕ ਮੌਕਾ ਦਿੰਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਅਧੀਨ ਆਉਂਦੇ ਏਰੀਏ 'ਚ ਸਾਫ਼ ਸੁਥਰੇ ਪਾਣੀ ਦੀ ਸਪਲਾਈ, ਗਲੀਆਂ ਦਾ ਨਵੀਨੀਕਰਨ ਅਤੇ ਸੀਵਰੇਜ ਸਿਸਟਮ ਅਤੇ ਸਟਰੀਟ ਲਾਈਟ 'ਚ ਸੁਧਾਰ ਲਿਆਂਦਾ ਜਾਵੇਗਾ | ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਵਾਰਡ ਨੰਬਰ 20 ਤੋਂ ਚੋਣ ਜਿੱਤ ਕੇ ਇਹ ਸੀਟ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਝੋਲੀ 'ਚ ਪਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਚਰਨਜੀਤ ਸਿੰਘ, ਅਮਰਜੀਤ ਸਿੰਘ ਥੂਹਾ, ਸਤਿੰਦਰ ਸਿੰਘ ਸਵੀਟੀ, ਭੋਲਾ ਸਿੰਘ ਇਸਲਾਮਪੁਰ, ਗੁਰਮੀਤ ਸਿੰਘ ਤੋਤਾ, ਜਰਨੈਲ ਸਿੰਘ, ਬਲਦੇਵ ਸਿੰਘ, ਮੋਹਨ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਅਜੀਤ ਸਿੰਘ, ਜਸਵੰਤ ਸਿੰਘ ਫ਼ੌਜੀ, ਬਲਵਿੰਦਰ ਸਿੰਘ, ਰਛਪਾਲ ਸਿੰਘ ਟਿਵਾਣਾ ਵਾਰਡ ਵਾਸੀ ਹਾਜ਼ਰ ਸਨ |