ਪਟਿਆਲਾ, 22 ਮਈ (ਧਰਮਿੰਦਰ ਸਿੰਘ ਸਿੱਧੂ)-ਮਿਉਂਸੀਪਲ ਕÏਾਸਲ ਦੀਆਂ ਚੋਣਾਂ 26 ਮਈ ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ ਜਿਸ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜÏਹਲ ਨੇ ਜਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ ਲੋਕਾਂ ਵਿਚ ਬਿਨ੍ਹਾਂ ਕਿਸੇ ਡਰ ਤੋਂ ਸਫ਼ਲਤਾਪੂਰਵਕ ਕਰਵਾਉਣ ਲਈ ਕੁੱਝ ਖਾਸ ਨਿਰਦੇਸ਼ ਜਾਰੀ ਕੀਤੇ ਹਨ ¢ਇਸ ਸਮੇਂ ਵੱਖ ਵੱਖ ਸਿਆਸੀ ਪਾਰਟੀਆਂ ਲਈ/ਆਜ਼ਾਦ ਉਮੀਦਵਾਰਾਂ ਦੇ ਚੋਣ ਲਈ ਖੜ੍ਹੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਵੱਖ-ਵੱਖ ਜ਼ਿਲਿ੍ਹਆਂ/ਰਾਜਾਂ ਤੋਂ ਪਟਿਆਲਾ ਜ਼ਿਲ੍ਹੇ ਵਿਚ ਆਏ ਵਿਅਕਤੀਆਂ ਨੂੰ ਚੋਣ ਪ੍ਰਚਾਰ ਮੁਹਿੰਮ ਖਤਮ ਹੋਣ ਦੇ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ¢ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪਿ੍ਤਾ ਜÏਹਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਵੱਖ ਵੱਖ ਰਾਜਾਂ/ ਜਿੱਲਿਆਂ ਤੋਂ ਆਏ ਹੋਏ ਵਿਅਕਤੀ ਜੋ ਇਸ ਜਿਲ੍ਹੇ ਦੇ ਵਸਨੀਕ ਨਹੀਂ ਹਨ ਨਾ ਹੀ ਉਹਨਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਤ ਏਰੀਏ ਦੇ ਹਦੂਦ ਤੋਂ ਬਾਹਰ ਚਲੇ ਜਾਣ ਨੂੰ ਯਕੀਨੀ ਬਣਾਉਣਗੇ¢ ਉਕਤ ਨਿਰਦੇਸ਼ਾਂ ਦੇ ਤਹਿਤ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਇਹ ਹੁਕਮ ਇਕ ਤਰਫਾ ਜਾਰੀ ਕੀਤਾ ਜਾਂਦਾ ਹੈਂ¢ ਇਹ ਹੁਕਮ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ¢