29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸਨੌਰ 'ਚ ਸੀਵਰੇਜ ਪ੍ਰਣਾਲੀ ਦੀ ਮਾੜੀ ਹਾਲਤ ਨੂੰ ਜਲਦੀ ਹੱਲ ਕੀਤਾ ਜਾਵੇਗਾ-ਬਲਜਿੰਦਰ ਸਿੰਘ ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 23-05-2026
ਸਨੌਰ, 22 ਮਈ (ਸੋਖਲ)-ਹਲਕਾ ਸਨੌਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਪ੍ਰਣਾਲੀ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਥਾਵਾਂ ਉੱਤੇ ਸੀਵਰੇਜ ਜਾਮ ਹੋਣ ਅਤੇ ਗੰਦਾ ਪਾਣੀ ਸੜਕਾਂ 'ਤੇ ਖੜ੍ਹਾ ਰਹਿਣ ਕਾਰਨ ਇਲਾਕੇ ਵਿਚ ਬਦਬੂ ਫੈਲੀ ਹੋਈ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ | ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਓਵਰਫਲੋ ਹੋਣ ਕਾਰਨ ਨਾ ਸਿਰਫ਼ ਆਵਾਜਾਈ 'ਚ ਦਿੱਕਤ ਆ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ | ਇਸ ਗੰਭੀਰ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਐਗਰੋ ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਸੀਨੀਅਰ 'ਆਪ' ਆਗੂ ਬਲਜਿੰਦਰ ਸਿੰਘ ਢਿੱਲੋਂ ਵਲੋਂ ਆਪਣੇ ਸਾਥੀਆਂ ਸਮੇਤ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਸਨੌਰ ਦੇ ਕਾਰਜ ਸਾਧਕ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ | ਦੌਰੇ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਜਲਦੀ ਕਾਰਵਾਈ ਕਰਨ ਲਈ ਹਦਾਇਤਾਂ ਦਿੱਤੀਆਂ | ਸਥਾਨਕ ਲੋਕਾਂ ਨੇ ਦੱਸਿਆ ਕਿ ਸੀਵਰੇਜ ਪ੍ਰਣਾਲੀ ਕਈ ਸਾਲਾਂ ਤੋਂ ਢੰਗ ਨਾਲ ਸਾਫ਼ ਨਹੀਂ ਕੀਤੀ ਗਈ, ਜਿਸ ਕਾਰਨ ਥੋੜ੍ਹੀ ਬਾਰਸ਼ ਜਾਂ ਵੱਧ ਪਾਣੀ ਆਉਣ ਨਾਲ ਹੀ ਗੰਦਾ ਪਾਣੀ ਗਲੀਆਂ ਅਤੇ ਸੜਕਾਂ 'ਤੇ ਆ ਜਾਂਦਾ ਹੈ | ਲੋਕਾਂ ਦਾ ਕਹਿਣਾ ਸੀ ਕਿ ਇਸ ਸਮੱਸਿਆ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਦੁਕਾਨਦਾਰਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਲੋਕਾਂ ਨੇ ਨਗਰ ਕੌਂਸਲ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਪਰ ਹਾਲਾਤ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ | ਦੌਰੇ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਦੀ ਸਫ਼ਾਈ ਕਰਵਾ ਕੇ ਸੀਵਰੇਜ ਲਾਈਨਾਂ ਦੀ ਜਾਂਚ ਅਤੇ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਸਨੌਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਵੀ ਵਿਕਾਸ ਕਾਰਜਾਂ ਵਿਚ ਕਮੀ ਰਹਿ ਗਈ ਹੈ, ਉਥੇ ਜਲਦੀ ਸੁਧਾਰ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਅਤੇ ਸੀਵਰੇਜ ਜਾਂ ਗੰਦਗੀ ਸੰਬੰਧੀ ਕੋਈ ਵੀ ਸਮੱਸਿਆ ਹੋਣ 'ਤੇ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ |

Ad Position 22
No active advertisement
ਪਿਛਲੀ ਖ਼ਬਰ ਖੜ੍ਹੇ ਟਰਾਲੇ 'ਚ ਮੋਟਰਸਾਈਕਲ ਸਵਾਰ ਨੇ ਮਾਰੀ ਟੱਕਰ, ਮੌਤ ਅਗਲੀ ਖ਼ਬਰ ਕਾਂਗਰਸ ਉਮੀਦਵਾਰ ਰੁਪਿੰਦਰ ਕੌਰ ਨੇ ਵਾਰਡ ਨੰਬਰ 3 'ਚ ਭਖਾਇਆ ਚੋਣ ਅਖਾੜਾ <br/>
Ad Position 24