29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਬਾਬੂ ਕਬੀਰ ਦਾਸ ਵਲੋਂ ਸੁਖਬੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 23-05-2026
ਪਾਤੜਾਂ, 22 ਮਈ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੀ ਵਾਰਡ ਨੰਬਰ 11 ਤੋਂ ਉਮੀਦਵਾਰ ਸੁਖਬੀਰ ਕੌਰ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ ਜਿਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਸਰਪੰਚ ਗੱਜਣ ਸਿੰਘ ਹਰਿਆਊ, ਸਰਪੰਚ ਬਚਿੱਤਰ ਸਿੰਘ ਵੜੈਚ, ਸਰਕਲ ਪ੍ਰਧਾਨ ਜਥੇਦਾਰ ਜੋਗਿੰਦਰ ਸਿੰਘ ਬਾਵਾ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ, ਯੂਥ ਅਕਾਲੀ ਆਗੂ ਯਾਦਵਿੰਦਰ ਸਿੰਘ ਨਿਆਲ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇਜ਼ਬੀਰ ਸਿੰਘ ਖਾਂਗ, ਜਥੇਦਾਰ ਗੁਰਬਚਨ ਸਿੰਘ ਮੌਲਵੀਵਾਲਾ, ਯੂਥ ਅਕਾਲੀ ਆਗੂ ਜਤਿੰਦਰ ਸਿੰਘ ਹਨੀ ਸਿੱਧੂ ਸਮੇਤ ਵੱਖ ਵੱਖ ਅਕਾਲੀ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਵਿਚ ਗੁੰਡਾਗਰਦੀ ਨਹੀਂ ਕਰ ਦਿੱਤੀ ਜਾਵੇਗੀ ਅਤੇ ਇਸ ਲਈ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਪਾਤੜਾਂ ਦੇ ਸਮਝਦਾਰ ਲੋਕ ਇਹ ਜਾਣ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਸੱਤਾ ਦੇ ਜ਼ੋਰ ਤੇ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ ਪਰ ਪਾਤੜਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾ ਕੇ ਇਸ ਦਾ ਮੂੰਹ ਤੋੜ ਜਵਾਬ ਦੇਣਗੇ | ਇਸ ਮੌਕੇ ਇੱਥੇ ਹਾਜ਼ਰ ਸਰਪੰਚ ਗੱਜਣ ਸਿੰਘ ਹਰਿਆਊ, ਸਰਪੰਚ ਬਚਿੱਤਰ ਸਿੰਘ ਵੜੈਚ ਨੇ ਕਿਹਾ ਕਿ ਹਲਕਾ ਸ਼ੁਤਰਾਣਾ ਅੰਦਰ ਬਾਬੂ ਕਬੀਰ ਦਾਸ ਦੀ ਅਗਵਾਈ ਹੇਠ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਇੱਕ ਮੁੱਠ ਹੈ ਅਤੇ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਦਾ ਸਾਹਮਣਾ ਕਰਨ ਲਈ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰ ਤਿਆਰ ਹਨ ਅਤੇ ਯੂਥ ਅਕਾਲੀ ਦਲ ਦੇ ਵਰਕਰ ਇਹ ਚੋਣਾਂ ਨਿਰਪੱਖ ਕਰਵਾ ਕੇ ਰਹਿਣਗੇ | ਇਸ ਮੌਕੇ ਇਥੇ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਜਰ ਮਲਹੋਤਰਾ ਨੇ ਡਾ. ਗਾਂਧੀ ਨਾਲ ਕੀਤੀ ਪੰਜਾਬ ਦੇ ਮੁੱਦਿਆਂ 'ਤੇ ਚਰਚਾ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 13 ਤੋਂ ਉਮੀਦਵਾਰ ਰੇਨੂ ਵਧਵਾ ਨੂੰ ਵਾਰਡ ਅੰਦਰ ਮਿਲਿਆ ਭਰਵਾਂ ਹੁੰਗਾਰਾ <br/>
Ad Position 24