04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਕੀਤੀ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਪਟਿਆਲਾ, 23 ਮਈ (ਅ.ਸ. ਆਹਲੂਵਾਲੀਆ)-ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਆਪਣੇ ਵਾਰਡ ਨੰਬਰ 30 ਦੀ ਵਿਕਾਸ ਕਾਲੋਨੀ ਵਿਚੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇਕ ਬੱਸ ਅੰਮਿ੍ਤਸਰ ਲਈ ਰਵਾਨਾ ਕੀਤੀ | ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ | ਮੇਅਰ ਗੋਗੀਆ ਨੇ ਦੱਸਿਆ ਕਿ ਇਹ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ | ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕੀ ਤੀਰਥ ਸਥਲ, ਜਲਿ੍ਹਆਂ ਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਬਾਘਾ ਬਾਰਡਰ ਸਮੇਤ ਅੰਮਿ੍ਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ | ਇਸ ਮੌਕੇ ਯਾਤਰਾ ਦੇ ਕੋਆਰਡੀਨੇਟਰ ਹਰਮਿੰਦਰਪਾਲ ਸਿੰਘ ਵਿੰਟੀ, ਯਾਤਰਾ ਪ੍ਰਬੰਧਕ ਰਮਨਪ੍ਰੀਤ ਕੌਰ ਬਾਲੀ, ਡਾ. ਸੰਜੇ ਗੋਇਲ, ਪੂਨਮ, ਧਰਮਿੰਦਰ, ਰਮਨਦੀਪ, ਜਤਿੰਦਰ, ਸ਼ੁਭਮ, ਅਮਨਦੀਪ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਸਮਾਣਾ ਪੁਲਿਸ ਵਲੋਂ ਸ਼ਹਿਰ 'ਚ ਝੰਡਾ ਮਾਰਚ ਅਗਲੀ ਖ਼ਬਰ ਪੀ.ਐੱਸ.ਪੀ.ਸੀ.ਐਲ. ਹੈੱਡਕੁਆਟਰ ਅੱਗੇ ਡਿਪਲੋਮਾ-ਡਿਗਰੀ ਨੌਜਵਾਨਾਂ ਦਾ ਫੁੱਟਿਆ ਗ਼ੁੱਸਾ, 25 ਮਈ ਤੋਂ ਅਣਮਿਥੇ ਧਰਨੇ ਦਾ...
Ad Position 24