ਸਮਾਣਾ, 23 ਮਈ (ਪ੍ਰੀਤਮ ਸਿੰਘ ਨਾਗੀ)-26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਸਮਾਣਾ ਦੀਆਂ ਚੋਣਾਂ ਦੇ ਮੱਦੇਨਜ਼ਰ ਸਮਾਣਾ ਪੁਲਿਸ ਵਲੋਂ ਸ਼ਹਿਰ ਵਿਚ ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਦੀ ਅਗਵਾਈ ਵਿਚ ਝੰਡਾ ਮਾਰਚ ਕੀਤਾ ਗਿਆ | ਇਸ ਵਿਚ ਥਾਣਾ ਸ਼ਹਿਰੀ ਦੇ ਮੁਖੀ ਬਲਜੀਤ ਸਿੰਘ ਅਤੇ ਥਾਣਾ ਸਦਰ ਦੇ ਮੁਖੀ ਅਜੇ ਪਰੋਚਾ ਸਣੇ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ | ਪੁਲਿਸ ਉਪ-ਕਪਤਾਨ ਫਤਿਹ ਸਿੰਘ ਬਰਾੜ ਨੇ ਆਖਿਆ ਕਿ ਝੰਡਾ ਮਾਰਚ ਦਾ ਉਦੇਸ਼ ਲੋਕਾਂ ਵਿਚੋਂ ਡਰ ਖ਼ਤਮ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਵੋਟ ਦੇ ਸੰਵਿਧਾਨਕ ਹੱਕ ਦਾ ਇਸਤੇਮਾਲ ਸ਼ਾਂਤੀਪੂਰਨ ਅਤੇ ਸਦਭਾਵਨਾ ਦੇ ਮਾਹੌਲ ਵਿਚ ਜ਼ਰੂਰ ਕਰਨਾ ਚਾਹੀਦਾ ਹੈ |