ਪਟਿਆਲਾ, 23 ਮਈ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੋ ਕੇ ਕੰਮ ਕਰ ਰਹੀ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹੁਣ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਰੋਜਾਨਾਂ ਦੀਆਂ ਜ਼ਰੂਰਤਾਂ ਵਿਚ ਰਾਹਤ ਪ੍ਰਦਾਨ ਕਰਨਾ ਹੈ | ਇਹ ਵਿਚਾਰ ਤੇਜਿੰਦਰ ਮਹਿਤਾ ਨੇ ਪਟਿਆਲਾ ਦੀ ਤੇਜ ਬਾਗ ਕਾਲੋਨੀ ਵਿਖੇ ''ਮੇਰੀ ਰਸੋਈ ਯੋਜਨਾ'' ਤਹਿਤ ਆਯੋਜਿਤ ਰਾਸ਼ਨ ਵੰਡ ਸਮਾਗਮ ਦੌਰਾਨ ਕਰੀਬ 1000 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਦੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ, ਮਹਿਲਾਵਾਂ, ਬਜ਼ੁਰਗ, ਪਾਰਟੀ ਵਰਕਰ ਅਤੇ ਹੋਰ ਆਗੂ ਮੌਜੂਦ ਸਨ | ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ''ਮੇਰੀ ਰਸੋਈ ਯੋਜਨਾ'' ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਸਹਾਇਤਾ ਸਾਬਤ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਫੂਡ ਕਿੱਟਾਂ ਵਿੱਚ ਛੋਲੇ ਦੀ ਦਾਲ, ਚੀਨੀ, ਸਰ੍ਹੋਂ ਦਾ ਤੇਲ, ਆਇੋਡਾਈਜਡ ਨਮਕ ਅਤੇ ਹਲਦੀ ਵਰਗੀਆਂ ਜ਼ਰੂਰੀ ਰਸੋਈ ਵਸਤਾਂ ਸ਼ਾਮਲ ਹਨ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹੋਰ ਜ਼ੋਰ-ਸ਼ੋਰ ਨਾਲ ਕੰਮ ਕਰਨ, ਤਾਂ ਜੋ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਬੰਸਲ, ਟਰੇਡ ਕਮਿਸ਼ਨ ਮੈਂਬਰ ਨਿਰਮਲ ਸ਼ਰਮਾ ਝਨੇੜੀ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਸੀਨੀਅਰ ਯੂਥ ਆਗੂ ਸੁਰਿੰਦਰ ਨਿੱਕੂ ਅਤੇ