04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੀ.ਬੀ.ਆਈ. ਸਕੂਲ 'ਚ ਨੈਤਿਕ ਮੁੱਲਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਨਾਭਾ, 22 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ 'ਚ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਸਾਲ 1989 'ਚ ਸਥਾਪਿਤ 'ਫ੍ਰੈਂਡਜ ਲਾਇਬ੍ਰੇਰੀ' ਵਲੋਂ ਇਕ ਪ੍ਰੇਰਣਾਦਾਇਕ ਅਤੇ ਨੈਤਿਕ ਮੁੱਲਾਂ 'ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਸਤਿਕਾਰ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਲਾਇਬ੍ਰੇਰੀ ਦੇ ਸਤਿਕਾਰਯੋਗ ਅਤੇ ਸਨਮਾਨਿਤ ਮੈਂਬਰਾਂ ਸੁਭਾਸ਼ ਬਾਂਸਲ, ਅਸ਼ਵਨੀ ਮਦਾਨ, ਸੁਖਵੰਤ ਸਿੰਘ, ਇੰਦਰ ਮੋਹਨ ਅਤੇ ਉਮੇਸ਼ ਗੁਪਤਾ ਦੇ ਸਵਾਗਤ ਨਾਲ ਹੋਈ | ਸੈਮੀਨਾਰ ਦੌਰਾਨ ਨੌਵੀਂ ਤੋਂ ਬਾਰ~ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਗੁਰੂ, ਮਾਤਾ-ਪਿਤਾ, ਦਾਦਾ-ਦਾਦੀ, ਨਾਨਾ-ਨਾਨੀ, ਅਧਿਆਪਕਾਂ ਦੇ ਮਹੱਤਵ ਅਤੇ ਸਤਿਕਾਰ ਨਾਲ ਸੰਬੰਧਿਤ ਪ੍ਰੇਰਣਾਦਾਇਕ ਵੀਡੀਓਜ਼ ਵਿਖਾਈਆਂ ਗਈਆਂ | ਵਿਦਿਆਰਥੀਆਂ ਤੋਂ ਵਿਸ਼ੇ ਨਾਲ ਸੰਬੰਧਿਤ ਪ੍ਰਸ਼ਨ ਵੀ ਪੁੱਛੇ ਗਏ ਅਤੇ ਸਹੀ ਉੱਤਰ ਦੇਣ ਵਾਲੇ ਬੱਚਿਆਂ ਨੂੰ ਪ੍ਰੋਤਸਾਹਨ ਵਜੋਂ ਫੁੱਲ ਭੇਟ ਕੀਤੇ ਗਏ | ਸਕੂਲ ਚੇਅਰਮੈਨ ਸੰਦੀਪ ਬਾਂਸਲ ਨੇ ਦੱਸਿਆ ਕਿ ਅਸ਼ਵਨੀ ਮਦਾਨ ਨੇ ਆਪਣੇ ਪ੍ਰੇਰਣਾ ਦਾਇਕ ਸੰਬੋਧਨ 'ਚ ਵਿਦਿਆਰਥੀਆਂ ਨੂੰ ਸਮਾਜ ਦੇ ਵੱਡਿਆਂ ਦਾ ਸਤਿਕਾਰ ਕਰਨ, ਨੈਤਿਕ ਮੁੱਲਾਂ ਨੂੰ ਕਾਇਮ ਰੱਖਣ, ਇਮਾਨਦਾਰੀ, ਸਚਾਈ ਅਤੇ ਦਇਆ ਭਰਿਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ | ਸੈਮੀਨਾਰ ਦੇ ਆਖਿਰ ਵਿਚ ਸੁਭਾਸ਼ ਬਾਂਸਲ ਨੇ ਸਾਰੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਾਂ ਦੀ ਪਾਲਣਾ ਕਰਨ, ਵੱਡਿਆਂ ਦਾ ਸਤਿਕਾਰ ਕਰਨ ਅਤੇ ਜੀਵਨ 'ਚ ਚੰਗੇ ਸੰਸਕਾਰ ਅਪਣਾਉਣ ਦੀ ਸਹੁੰ ਚੁਕਾਈ | ਸਕੂਲ ਇੰਦਰਜੀਤ ਪਾਲ ਕੌਰ ਗਰੇਵਾਲ ਵਲੋਂ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਜੀਵਨ 'ਚ ਨੈਤਿਕ ਮੁੱਲਾਂ ਨੂੰ ਅਪਣਾਉਣ ਦਾ ਸੰਦੇਸ ਦਿੱਤਾ ਗਿਆ | ਜੀ.ਬੀ. ਆਈ. ਸਕੂਲ 'ਚ ਕਰਵਾਏ ਗਏ ਇਸ ਪ੍ਰੋਗਰਾਮ ਨੇ ਸਾਰੇ ਵਿਦਿਆਰਥੀਆਂ ਦੇ ਮਨਾਂ 'ਤੇ ਡੂੰਘਾ ਪ੍ਰਭਾਵ ਛੱਡਿਆ |
Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
Ad Position 24