30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਸੋਲਰ ਰੂਫਟਾਪ ਪਲਾਂਟ ਲੱਗਣ ਨਾਲ ਸਾਲਾਨਾ 97 ਲੱਖ ਬਿਜਲੀ ਦੇ ਖ਼ਰਚੇ ਦੀ ਬੱਚਤ ਹੋਵੇਗੀ-ਮਨੀਸ਼ਾ ਰਾਣਾ

Ad Position 21
No active advertisement
ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 25-05-2026
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜ਼ਾਰੀ ਵਿਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ | ਇਸ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਤਜਵੀਜ਼ 'ਤੇ ਵਿਚਾਰ ਕਰਨ ਲਈ ਐਮ.ਡੀ. ਮਨੀਸ਼ਾ ਰਾਣਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਮਾਨਵ ਜਿੰਦਲ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਤਜਵੀਜ਼ ਅਨੁਸਾਰ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿਚ 785 ਕਿੱਲੋਵਾਟ ਦੇ ਸੋਲਰ ਰੂਫਟਾਪ ਪਲਾਂਟ ਸਥਾਪਿਤ ਕੀਤੇ ਜਾਣੇ ਹਨ | ਐਮ.ਡੀ. ਨੇ ਦੱਸਿਆ ਕਿ ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜ਼ਨ ਸਾਲਾਨਾ 97 ਲੱਖ ਬਿਜਲੀ ਦੇ ਖ਼ਰਚੇ ਦੀ ਬੱਚਤ ਹੋਣ ਦੀ ਸੰਭਾਵਨਾ ਹੈ | ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨੇ ਕੰਮ ਦੀ ਸਮੀਖਿਆ ਕਰਨ ਉਪਰੰਤ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਵਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿਚ ਸੋਲਰ ਰੂਫਟਾਪ ਪਲਾਂਟ ਸਥਾਪਿਤ ਕਰਨ ਸੰਬੰਧੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇ ਤਾਂ ਜੋ ਬਿਜਲੀ ਦੇ ਖ਼ਰਚੇ ਦੀ ਬੱਚਤ ਕੀਤੀ ਜਾ ਸਕੇ | ਮੀਟਿੰਗ ਵਿਚ ਹੋਏ ਵਿਚਾਰ ਵਟਾਂਦਰੇ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੀ.ਆਰ.ਟੀ.ਸੀ. ਵਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਬਣਦੀ ਰਕਮ ਜਮ੍ਹਾ ਕਰਵਾ ਦਿੱਤੀ ਜਾਂਦੀ ਹੈ ਤਾਂ ਇਸ ਪੋ੍ਰਜੈਕਟ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਦਿੱਤਾ ਜਾਵੇਗਾ | ਐਮ.ਡੀ. ਮਨੀਸ਼ਾ ਰਾਣਾ ਨੇ ਜ਼ਿਲ੍ਹਾ ਮੈਨੇਜਰ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਕਿਹਾ ਕਿ ਇਸ ਪ੍ਰੋਜੈਕਟ ਦੀ ਬਣਦੀ ਰਕਮ ਦੀ ਪਹਿਲੀ ਕਿਸ਼ਤ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਜਲਦ ਜਾਰੀ ਕਰ ਦਿੱਤੀ ਜਾਵੇਗੀ | ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਿੱਪਰ-ਟਰੈਕਟਰ ਟਰਾਲੀ ਵਿਚ ਟੱਕਰ-ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਵੁਸ਼ੂ ਚੈਂਪੀਅਨਸ਼ਿਪ ਮੁਕਾਬਲੇ 'ਚ ਸ. ਹਰਦਮ ਪਬਲਿਕ ਹਾਈ ਸਕੂਲ ਜਿੰਦਲਪੁਰ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24