01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 3 ਤੋਂ ਉਮੀਦਵਾਰ ਰੁਚੀ ਗਰਗ ਵਲੋਂ ਵਾਰਡ ਅੰਦਰ ਘਰ-ਘਰ ਜਾ ਕੇ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਪਾਤੜਾਂ, 24 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 3 ਤੋਂ ਉਮੀਦਵਾਰ ਰੁਚੀ ਗਰਗ ਵਲੋਂ ਵਾਰਡ ਅੰਦਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੁਚੀ ਗਰਗ ਨੇ ਕਿਹਾ ਕਿ ਵਾਰਡ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਪਤੀ ਸੋਨੀ ਜਲੂਰ ਵਲੋਂ ਵਾਰਡ ਨੰਬਰ 4 ਅੰਦਰ ਵਿਕਾਸ ਦੇ ਵੱਡੇ ਕੰਮ ਕੀਤੇ ਗਏ ਸਨ ਅਤੇ ਹੁਣ ਉਹ ਵਾਰਡ ਨੰਬਰ 3 ਅੰਦਰ ਵੀ ਵਿਕਾਸ ਦੇ ਸਾਰੇ ਕੰਮ ਕਰਾਉਣਗੇ | ਰੁਚੀ ਗਰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਿਸ ਤਰ੍ਹਾਂ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਲਈ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ | ਉਸ ਨੂੰ ਦੇਖਦਿਆ ਵਾਰਡ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿੱਤਣ ਉਪਰੰਤ ਉਹ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ 'ਤੇ ਕਰਾਉਣਗੇ | ਇਸ ਮੌਕੇ ਇਨ੍ਹਾਂ ਨਾਲ ਵਾਰਡ ਦੀਆਂ ਵੱਖ-ਵੱਖ ਮਹਿਲਾਵਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਭਖਾਈ ਸ਼ਵੇਤਾ ਵਰਮਾ ਦੀ ਚੋਣ ਪ੍ਰਚਾਰ ਮੁਹਿੰਮ ਅਗਲੀ ਖ਼ਬਰ ਕੇਂਦਰੀ ਵਿਕਾਸ ਸਕੀਮਾਂ ਹੀ ਸ਼ਹਿਰਾਂ ਦੀ ਨੁਹਾਰ ਬਦਲ ਸਕਦੀਆਂ ਹਨ-ਡਾ. ਹਰਦੀਪ ਤੇਜਾ <br/>
Ad Position 24