01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

'ਆਪ' ਉਮੀਦਵਾਰ ਰੋਜੀ ਨਾਗਪਾਲ ਦੇ ਹੱਕ 'ਚ ਕੀਤਾ ਸੂਬੇ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 25-05-2026
ਨਾਭਾ, 24 ਮਈ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ 5 ਵਜੇ ਪ੍ਰਚਾਰ ਹੋ ਬੰਦ ਜਾਵੇਗਾ | ਨਾਭਾ ਵਿਖੇ 23 ਵਾਰਡਾਂ 'ਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ 'ਚ ਦੇਰ-ਰਾਤ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਵਾਰਡ ਨੰਬਰ 23 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰੋਜੀ ਨਾਗਪਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਕੰਮਾਂ ਤਹਿਤ ਲੋਕਾਂ ਤੋਂ ਵੋਟ ਮੰਗ ਰਹੀ ਹੈ ਕਿਉਂ ਜੋ ਕੰਮ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕੀਤੇ ਹਨ ਉਹ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤੇ | 'ਆਪ' ਉਮੀਦਵਾਰ ਰੋਜੀ ਨਾਗਪਾਲ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੀ ਸੇਵਾ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦੇਣਗੇ | ਇਸ ਮੌਕੇ 'ਆਪ' ਉਮੀਦਵਾਰ ਰੋਜੀ ਨਾਗਪਾਲ ਦੇ ਪਤੀ ਉੱਘੇ ਸਮਾਜ ਸੇਵੀ ਦੀਪਕ ਨਾਗਪਾਲ ਵਲੋਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਅਤੇ ਹੋਰਨਾਂ ਦਾ ਸਨਮਾਨ ਕੀਤਾ | ਇਸ ਮੌਕੇ 'ਆਪ' ਆਗੂ ਤੇਜਿੰਦਰ ਸਿੰਘ ਖਹਿਰਾ, ਦਰਸ਼ਨ ਅਰੋੜਾ, ਰਾਜੀਵ ਸ਼ਰਮਾ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਉਪ ਚੇਅਰਮੈਨ ਭੁਪਿੰਦਰ ਸਿੰਘ ਕੱਲਰਮਾਜਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਾਰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੋਣ ਪ੍ਰਚਾਰ ਦੇ ਅਖਰੀਲੇ ਦਿਨ ਧਰਮਵੀਰ ਗਾਂਧੀ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਚੋਣ ਪ੍ਰਚਾਰ ਅਗਲੀ ਖ਼ਬਰ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਭਖਾਈ ਸ਼ਵੇਤਾ ਵਰਮਾ ਦੀ ਚੋਣ ਪ੍ਰਚਾਰ ਮੁਹਿੰਮ
Ad Position 24