01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖ਼ੂਨਦਾਨ ਸਭ ਤੋਂ ਮਹਾਨ ਅਤੇ ਉੱਤਮ ਦਾਨ-ਹਰਚੰਦ ਸਿੰਘ ਬਰਸਟ

Ad Position 21
No active advertisement
ਅਜੀਤ ਡੈਸਕ 25-05-2026
ਸਮਾਣਾ, 24 ਮਈ (ਸਾਹਿਬ ਸਿੰਘ)-ਸ਼ਿਵ ਸ਼ੰਕਰ ਯੂਥ ਸੇਵਾ ਦਲ ਸਮਾਣਾ ਵਲੋਂ 7ਵਾਂ ਅਤੇ ਪਿਛਲੇ ਸਾਲ ਸਾਡੇ ਤੋਂ ਅਲਵਿਦਾ ਹੋਏ ਸੱਤ ਮਾਸੂਮ ਬੱਚਿਆਂ ਦੀ ਯਾਦ ਵਿਚ ਥੈਲਾਸੀਮਿਆਂ ਨਾਲ ਪੀੜਤ ਬੱਚਿਆਂ ਲਈ ਦੂਸਰਾ ਵਿਸ਼ਾਲ ਖ਼ੂਨਦਾਨ ਕੈਂਪ ਮਾਤਾ ਨੈਣਾਂ ਆਰਿਆ ਧਰਮਸ਼ਾਲਾ ਵਿਖੇ ਲਗਾਇਆ ਗਿਆ | ਕੈਂਪ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਹ ਕੈਂਪ ਰਮੇਸ਼ ਗਰਗ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ | ਬਰਸਟ ਨੇ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਸੰਸਥਾ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਮਹਾਨ ਅਤੇ ਉੱਤਮ ਦਾਨ ਹੈ, ਕਿਉਂਕਿ ਇਸ ਨਾਲ ਕਿਸੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਮਿਲ ਸਕਦੀ ਹੈ | ਇਸ ਲਈ ਹਰ ਤੰਦਰੁਸਤ ਇਨਸਾਨ ਨੂੰ ਸਮੇਂ-ਸਮੇਂ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਨਾਲ ਸਮਾਜ ਵਿਚ ਮਨੁੱਖਤਾ ਅਤੇ ਸੇਵਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ | ਕੈਂਪ ਦੌਰਾਨ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਮੌਕੇ ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਬਲਵਿੰਦਰ ਵੜੈਚ, ਯਸ਼ਪਾਲ ਸਿੰਗਲਾ, ਜੈਂਕੀ ਮਹਿਰਾ, ਐਸ.ਕੇ. ਸੰਜੂ ਕਸ਼ਯਪ, ਡਿੰਪਲ ਜਿੰਦਲ, ਮੋਕਸ਼ਾ ਡਿਡਵਾਨੀ, ਦੀਪਕ ਗਰਗ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੀ ਟੋਕੇ ਵਾਲੀ ਮੋਟਰ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਲਏ ਗਏ ਕਰੋੜਾਂ ਦੇ ਕਰਜ਼ੇ ਦੇ ਭਾਰ ਹੇਠ ਸੂਬੇ ਦਾ ਬੱਚਾ-ਬੱਚਾ ਦਬਿਆ
Ad Position 24